02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਸਮਾਧਾਨ ਕੈਂਪ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 22-05-2026
ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਪ੍ਰਦਾਨ ਕਰਨਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਇਸ ਸੰਬੰਧੀ ਸਮਾਧਾਨ ਕੈਂਪ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਵੱਖ-ਵੱਖ ਮੁੱਦਿਆਂ ਸੰਬੰਧੀ ਜਨਤਾ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਉਹ ਖ਼ੁਦ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ 'ਤੇ ਸਮਾਧਾਨ ਕੈਂਪ ਲਗਾਉਂਦੇ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਧਰ-ਉਧਰ ਭਟਕਣਾ ਨਾ ਪਵੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਸਮਾਧਾਨ ਕੈਂਪਾਂ 'ਚ ਜ਼ਿਲ੍ਹੇ ਦੇ ਲੋਕਾਂ ਦੀਆਂ ਵੱਖ-ਵੱਖ ਕਿਸਮਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਦੇਰੀ ਜਾਂ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ | ਡੀ. ਡੀ. ਪੀ. ਓ. ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰੇਤ ਆਡੀਟੋਰੀਅਮ ਵਿਚ ਲਗਾਏ ਗਏ ਸਮਾਧਾਨ ਕੈਂਪ ਵਿਚ ਇਕ ਸ਼ਿਕਾਇਤ ਪ੍ਰਾਪਤ ਹੋਈ |
ਇਸ ਮੌਕੇ ਡੀ. ਸੀ. ਦਫ਼ਤਰ ਦੇ ਸੁਪਰਡੈਂਟ ਅਤੁਲ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਜਗਦੀਸ਼ ਬੱਬਰ, ਨੀਰਜ ਗੁਪਤਾ ਅਤੇ ਖਰਤੀ ਲਾਲ ਬੱਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੁਧਾਈ ਪ੍ਰੋਗਰਾਮ ਦੀਆਂ ਤਰੀਕਾਂ ਜਾਰੀ ਅਗਲੀ ਖ਼ਬਰ ਸਰਕਾਰੀ ਆਰੋਹੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੰਨ੍ਹੜੀ ਵਿਖੇ ਬੋਰਡ ਟਾਪਰਾਂ ਦਾ ਸਨਮਾਨ
Ad Position 24