03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੁਲਿਸ ਥਾਣਾ ਸਿਟੀ ਟੋਹਾਣਾ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 23-05-2026
ਟੋਹਾਣਾ, 22 ਮਈ (ਮਨਜੀਤ ਸਿੰਘ) - ਪੁਲਿਸ ਥਾਣਾ ਸਿਟੀ ਟੋਹਾਣਾ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਜੀਂਦ ਜ਼ਿਲ੍ਹੇ ਤੋਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਨਰਾਇਣਗੜ੍ਹ ਦੇ ਰਹਿਣ ਵਾਲੇ ਨਿਰਮਲ ਸਿੰਘ ਪੁੱਤਰ ਰਾਜ ਕੁਮਾਰ, ਕਾਲਵਨ ਦੇ ਰਹਿਣ ਵਾਲੇ ਅਜੇ ਪੁੱਤਰ ਭਗਵਾਨ ਅਤੇ ਕਾਲਵਨ ਦੇ ਰਹਿਣ ਵਾਲੇ ਵਿਕਰਮ ਉਰਫ਼ ਵਿੱਕੀ ਪੁੱਤਰ ਸੁਰਜੀਤ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ | ਪੁਲਿਸ ਥਾਣਾ ਸਿਟੀ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਟੋਹਾਣਾ ਦੇ ਵਾਰਡ ਨੰਬਰ 20, ਹਨੂੰਮਾਨ ਨਗਰ, ਦਮਕੋਰਾ ਰੋਡ ਦੇ ਰਹਿਣ ਵਾਲੇ ਨਫੇ ਸਿੰਘ ਦੇ ਪੁੱਤਰ ਅਸ਼ੋਕ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ 29 ਅਪ੍ਰੈਲ, 2026 ਨੂੰ ਆਪਣਾ ਮੋਟਰਸਾਈਕਲ ਟੋਹਾਣਾ ਦੇ ਜੈਨ ਸਮਾਧੀ ਹਸਪਤਾਲ ਲੈ ਗਿਆ ਸੀ | ਸ਼ਿਕਾਇਤਕਰਤਾ ਨੇ ਆਪਣਾ ਮੋਟਰਸਾਈਕਲ ਹਸਪਤਾਲ ਦੇ ਬਾਹਰ ਖੜ੍ਹਾ ਕਰਕੇ ਤਾਲਾ ਲਗਾ ਦਿੱਤਾ ਸੀ | ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਨੰੂ ਆਪਣਾ ਮੋਟਰਸਾਈਕਲ ਗ਼ਾਇਬ ਮਿਲਿਆ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਥਾਣਾ ਸਿਟੀ ਟੋਹਾਣਾ ਵਿੱਚ ਐਫ. ਆਈ. ਆਰ. ਨੰਬਰ 130, ਮਿਤੀ 07.05.2026, ਆਈ.ਪੀ.ਸੀ. ਦੀ ਧਾਰਾ 305 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ | ਜਾਂਚ ਦੌਰਾਨ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ, ਅੱਗੇ ਦੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਰੋਡ, ਰਾਜਨਗਰ ਪੁਲ ਹੇਠਾਂ ਬਣੀਆਂ ਝੁੱਗੀਆਂ ਨੂੰ ਦੂਜੀ ਵਾਰ ਅੱਗ ਲੱਗੀ ਅਗਲੀ ਖ਼ਬਰ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ਼ ਯੂਥ ਕਾਂਗਰਸ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
Ad Position 24