ਸਿਰਸਾ, 22 ਮਈ (ਪੰਨੀਵਾਲੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੁਨੀਸ਼ ਜਿੰਦੀਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ ਮੈਜਿਸਟਰੇਟ ਸੰਤੋਸ਼ ਬਗੋਟੀਆ ਨੇ ਸਥਾਨਕ ਭਾਈ ਕਨ੍ਹਈਆ ਆਸ਼ਰਮ ਦਾ ਦੌਰਾ ਕੀਤਾ | ਉਨ੍ਹਾਂ ਨੇ ਸਫਾਈ, ਭੋਜਨ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਉੱਥੇ ਮੌਜੂਦ ਅਪਾਹਜਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਆਸ਼ਰਮ ਦੇ ਯਤਨਾਂ ਦੀ ਸ਼ਲਾਘਾ ਕੀਤੀ |