ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)- ਐਵਰਗ੍ਰੀਨ ਰਾਇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਥਾਣਾ ਕਾਲਾਂਵਾਲੀ ਦਾ ਵਿਦਿਅਕ ਦੌਰਾ ਕੀਤਾ | ਇਸ ਮੌਕੇ ਪੁਲੀਸ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਪੋਕਸੋ ਐਕਟ ਅਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਪ੍ਰੋਗਰਾਮ ਦੌਰਾਨ ਐਸਪੀ ਜਸਲੀਨ ਕੌਰ, ਡੀਐਸਪੀ ਲਲਿਤ ਕੁਮਾਰ, ਅਤੇ ਐਸਐਚਓ ਸੰਜੇ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਅÏਨਲਾਈਨ ਧੋਖਾਧੜੀ, ਜਾਅਲੀ ਕਾਲਾਂ, ਸੋਸ਼ਲ ਮੀਡੀਆ ਦੀ ਦੁਰਵਰਤੋਂ ਅਤੇ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਮਹੱਤਵਪੂਰਨ ਉਪਾਵਾਂ ਬਾਰੇ ਦੱਸਿਆ | ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਸਕਾਰਾਤਮਕ ਅਤੇ ਸੁਰੱਖਿਅਤ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਉਨ੍ਹਾਂ ਨੂੰ ਪੋਕਸੋ ਐਕਟ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ | ਵਿਦਿਆਰਥੀਆਂ ਨੇ ਪੁਲੀਸ ਪ੍ਰਸ਼ਾਸਨ ਤੋਂ ਵੱਖ-ਵੱਖ ਵਿਸ਼ਿਆਂ 'ਤੇ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਅਧਿਕਾਰੀਆਂ ਨੇ ਸਰਲ ਅਤੇ ਪ੍ਰੇਰਨਾਦਾਇਕ ਢੰਗ ਨਾਲ ਦਿੱਤੇ | ਸਕੂਲ ਪ੍ਰਬੰਧਨ ਨੇ ਪੁਲੀਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਉੱਜਲ ਅਤੇ ਸੁਰੱਖਿਅਤ ਭਵਿੱਖ ਲਈ ਜ਼ਰੂਰੀ ਹਨ |