03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਖ ਮਿਸ਼ਨ ਹਰਿਆਣਾ ਵਲੋਂ ਪਿੱਪਲੀ ਕੁਰੂਕਸ਼ੇਤਰ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-05-2026
ਕਰਨਾਲ, 22 ਮਈ (ਗੁਰਮੀਤ ਸਿੰਘ ਸੱਗੂ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੈ ਹਿੰਦ ਮਾਨਸ ਮਾਡਲ ਸਕੂਲ ਪਿੱਪਲੀ ਕੁਰੂਕਸ਼ੇਤਰ ਵਿਖੇ ਵਿਦਿਆਰਥੀਆਂ ਦਾ ਛੇ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ 60 ਬੱਚਿਆਂ ਨੇ ਭਾਗ ਲਿਆ | ਇਸ ਕੈਂਪ ਦੀ ਸਮਾਪਤੀ ਅੱਜ 23 ਮਈ ਨੂੰ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੀਬੀ ਸੁਰਜੀਤ ਕੌਰ ਧਾਰਮਿਕ ਟੀਚਰ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ, ਗੁਰੂ ਇਤਿਹਾਸ, ਆਪਣੇ ਵਿਰਸੇ ਅਤੇ ਸਿੱਖ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਣਾ ਸਭਨਾਂ ਦਾ ਮੁੱਢਲਾ ਫਰਜ਼ ਹੈ | ਇਸ ਦੌਰਾਨ ਬੱਚਿਆਂ ਨਾਲ ਗੁਰਮਤਿ ਸੰਬੰਧੀ ਸਵਾਲ ਜਵਾਬ ਵੀ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਸਹਿਯੋਗ ਦੇਣ ਲਈ ਪਿ੍ੰਸੀਪਲ ਹਰਵਿੰਦਰਪਾਲ ਸਿੰਘ, ਵਾਈਸ ਪਿ੍ੰਸੀਪਲ ਚਰਨਜੀਤ ਕੌਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਇੰਦਰਜੀਤ ਕੌਰ, ਸਕੂਲ ਮੈਨੇਜਰ ਮਨਜੀਤ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਮਲਕੀਤ ਸਿੰਘ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਨੇ ਸੂਰਜੀ ਊਰਜਾ ਸਮਰੱਥਾ ਨੂੰ 70 ਕਿਲੋਵਾਟ ਤੋਂ ਵਧਾ ਕੇ 110 ਕਿਲੋਵਾਟ ਕੀਤਾ ਅਗਲੀ ਖ਼ਬਰ ਐਵਰਗ੍ਰੀਨ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਥਾਣੇ ਦਾ ਵਿਦਿਅਕ ਦੌਰਾ
Ad Position 24