08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵੋਟਰ ਲਿਸਟਾਂ ਦੀ ਸੁਧਾਈ ਦਾ ਕਾਰਜ ਸਫਲਤਾਪੂਰਵਕ ਪੂਰਾ ਕਰਨ ਸੰਬੰਧੀ ਐਸ.ਡੀ.ਐਮ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-05-2026
ਰਤੀਆ, 26 ਮਈ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਆਪਣੇ ਦਫ਼ਤਰ 'ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤਾਂ ਜੋ ਵੋਟਰ ਲਿਸਟਾਂ ਦੇ ਕਾਰਜ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ | ਮੀਟਿੰਗ 'ਚ ਵੋਟਰ ਸੂਚੀ ਸੋਧ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ | ਵਿਸ਼ੇਸ਼ ਤੀਬਰ ਸੋਧ 2026 (ਐਸ.ਆਈ.ਆਰ.) 5 ਜੂਨ ਤੋਂ ਸ਼ੁਰੂ ਹੋਵੇਗੀ | ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਪੂਰੀ ਪਾਰਦਰਸ਼ਤਾ ਅਤੇ ਗੰਭੀਰਤਾ ਨਾਲ ਕਰਨ ਅਤੇ ਯਕੀਨੀ ਬਣਾਉਣ ਕਿ ਯੋਗ ਨਾਗਰਿਕਾਂ ਦੇ ਨਾਂਅ ਵੋਟਰ ਸੂਚੀ 'ਚ ਸ਼ਾਮਲ ਕੀਤੇ ਜਾਣ ਤੇ ਨਿਯਮਾਂ ਅਨੁਸਾਰ ਅਯੋਗ ਨਾਂਅ ਹਟਾਏ ਜਾਣ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਾਰੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ | ਮੀਟਿੰਗ ਦੌਰਾਨ ਚੱਲ ਰਹੇ ਬੂਥ-ਪੱਧਰੀ ਕੰਮ, ਜਿਸ 'ਚ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਮਿ੍ਤਕ ਜਾਂ ਤਬਦੀਲ ਕੀਤੇ ਵੋਟਰਾਂ ਦੇ ਨਾਂਅ ਹਟਾਉਣਾ ਅਤੇ ਗਲਤੀ-ਮੁਕਤ ਵੋਟਰ ਸੂਚੀਆਂ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ, ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਐਸ.ਡੀ.ਐਮ. ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੇ ਖੇਤਰਾਂ 'ਚ ਬੀ.ਐਲ.ਓਜ. ਨਾਲ ਨਿਯਮਤ ਸੰਪਰਕ ਬਣਾਈ ਰੱਖਣ ਅਤੇ ਰੋਜ਼ਾਨਾ ਕੰਮ ਦੀ ਸਮੀਖਿਆ ਕਰਨ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿੱਥੇ ਕੰਮ ਦੀ ਪ੍ਰਗਤੀ ਮੁਕਾਬਲਤਨ ਹੌਲੀ ਹੈ, ਜਿਸ ਨਾਲ ਸਮੇਂ ਸਿਰ ਪੂਰਾ ਹੋਣਾ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਪਾਈ ਜਾਣ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੋਵੇਗੀ | ਐਸ.ਡੀ.ਐਮ. ਨੇ ਕਿਹਾ ਕਿ ਸਹੀ ਅਤੇ ਅੱਪਡੇਟ ਕੀਤੀ ਵੋਟਰ ਸੂਚੀ ਬਣਾਈ ਰੱਖਣਾ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਅਤੇ ਗਿਣਤੀ ਸ਼ੀਟਾਂ ਦੀ ਛਪਾਈ 5 ਜੂਨ ਤੋਂ 14 ਜੂਨ ਤੱਕ ਕੀਤੀ ਜਾਵੇਗੀ | ਇਸ ਤੋਂ ਬਾਅਦ 15 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਸਾਰੇ ਯੋਗ ਵੋਟਰਾਂ ਨੂੰ ਗਿਣਤੀ ਸ਼ੀਟਾਂ ਵੰਡਣਗੇ ਅਤੇ ਵੋਟਰਾਂ ਦੁਆਰਾ ਉਨ੍ਹਾਂ ਨੂੰ ਸਹੀ ਢੰਗ ਨਾਲ ਪੂਰਾ ਕਰਨ ਤੋਂ ਬਾਅਦ 14 ਜੁਲਾਈ ਤੱਕ ਉਨ੍ਹਾਂ ਨੂੰ ਵਾਪਸ ਇਕੱਠਾ ਕਰਨਗੇ | ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 14 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਡਰਾਫ਼ਟ ਵੋਟਰ ਸੂਚੀ 21 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 21 ਜੁਲਾਈ ਤੋਂ 20 ਅਗਸਤ ਤੱਕ ਨਿਰਧਾਰਿਤ ਕੀਤੀ ਗਈ ਹੈ ਜਦਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 21 ਜੁਲਾਈ ਤੋਂ 18 ਸਤੰਬਰ ਤੱਕ ਕੀਤਾ ਜਾਵੇਗਾ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 22 ਸਤੰਬਰ ਨੂੰ ਕੀਤੀ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਵਿਚਿੱਤਰਾ ਨੰਦ, ਚੋਣ ਕਾਨੰੂਗੋ ਸਤਬੀਰ ਸਿੰਘ, ਡਾ. ਹਰੀਸ਼ ਸਿੰਘ, ਐਸ.ਡੀ.ਓ. ਪਰਮਜੀਤ ਸਿੰਘ, ਰਾਜਿੰਦਰ ਕੁਮਾਰ, ਕੁਲਦੀਪ ਸਿੰਘ, ਰੌਬਿਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਕਹਿਰ ਨਾਲ ਜਨਜੀਵਨ ਪ੍ਰਭਾਵਿਤ-ਸਿਰਸਾ 'ਚ ਪਾਰਾ 46 ਡਿਗਰੀ ਤੋਂ ਟੱਪਿਆ <br/> ਅਗਲੀ ਖ਼ਬਰ 27-05-26
Ad Position 24