08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭੁੱਕੀ ਸਮੇਤ ਬਜ਼ੁਰਗ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-05-2026
ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਪਿੰਡ ਭੜੋਲਿਆਂਵਾਲੀ ਦੇ ਖੇਤਰ ਤੋਂ ਇੱਕ ਬਜ਼ੁਰਗ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ | ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਨੇ ਦੱਸਿਆ ਕਿ ਸੈੱਲ ਦੀ ਇੱਕ ਪੁਲਿਸ ਟੀਮ ਭੜੋਲਿਆਂਵਾਲੀ ਖੇਤਰ ਵਿੱਚ ਗਸ਼ਤ ਕਰ ਰਹੀ ਸੀ | ਗਸ਼ਤ ਦੌਰਾਨ ਇੱਕ ਬਜ਼ੁਰਗ ਵਿਅਕਤੀ ਪਲਾਸਟਿਕ ਬੈਗ ਲੈ ਕੇ ਆਉਂਦਾ ਦਿਖਾਈ ਦਿੱਤਾ | ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਉਹ ਵਿਅਕਤੀ ਅਚਾਨਕ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਬਜ਼ੁਰਗ ਵਿਅਕਤੀ ਨੂੰ ਕਾਬੂ ਕਰ ਲਿਆ | ਜਦੋਂ ੳਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਭੁੱਕੀ ਬਰਾਮਦ ਹੋਈ ਜੋ ਤੋਲਣ 'ਤੇ 4 ਕਿਲੋ 376 ਗ੍ਰਾਮ ਭੁੱਕੀ ਹੋਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਭਗਤ ਸਿੰਘ ਵਾਸੀ ਪਿੰਡ ਭੜੋਲਿਆਂਵਾਲੀ ਵਜੋਂ ਹੋਈ ਹੈ | ਸੈੱਲ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਰਾਣੀਆਂ ਥਾਣੇ ਵਿੱਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਰਾਣੀਆਂ ਥਾਣੇ ਨੂੰ ਸੌਂਪ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਫਰਨੀਚਰ ਸ਼ੋਅਰੂਮ ਵਿੱਚ ਚੋਰੀ ਦੀ ਵੱਡੀ ਘਟਨਾ ਕਰਮਚਾਰੀ ਹੀ ਨਿਕਲੇ ਚੋਰ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਯੁਸ਼ ਵਿਭਾਗ ਵਲੋਂ ਖਿਡਾਰੀਆਂ ਲਈ 5 ਦਿਨਾ ਯੋਗ ਸਿਖਲਾਈ ਕੈਂਪ ਜਾਰੀ <br/>
Ad Position 24