08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਫਰਨੀਚਰ ਸ਼ੋਅਰੂਮ ਵਿੱਚ ਚੋਰੀ ਦੀ ਵੱਡੀ ਘਟਨਾ ਕਰਮਚਾਰੀ ਹੀ ਨਿਕਲੇ ਚੋਰ <br/>

Ad Position 21
No active advertisement
ਅਜੀਤ ਡੈਸਕ 27-05-2026

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਬੱਸ ਸਟੈਂਡ ਦੇ ਨੇੜੇ ਇੱਕ ਫਰਨੀਚਰ ਸ਼ੋਅਰੂਮ ਤੋਂ ਕਰਮਚਾਰੀਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਵੱਡੀ ਗਿਣਤੀ ਵਿੱਚ ਏਸੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦਾ ਪਤਾ ਲੱਗਣ 'ਤੇ ਸ਼ੋਅਰੂਮ ਮਾਲਿਕ ਨੇ ਕਾਲਾਂਵਾਲੀ ਪੁਲੀਸ ਨੂੰ ਘਟਨਾ ਦੀ ਸੂਚਨਾ ਦਿੱਤੀ | ਪੁਲੀਸ ਚੌਕੀ ਇੰਚਾਰਜ ਰਵਿੰਦਰ ਕੁਮਾਰ ਨੇ ਆਪਣੀ ਟੀਮ ਦੇ ਨਾਲ ਮੌਕੇ 'ਤੇ ਪਹੰੁਚ ਕੇ ਸ਼ੋਅਰੂਮ ਦਾ ਮੁਆਇਨਾ ਕੀਤਾ ਅਤੇ ਸ਼ੋਅਰੂਮ ਮਾਲਿਕ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਬੱਸ ਸਟੈਂਡ ਦੇ ਨੇੜੇ ਸਥਿਤ ਜੈ ਦੁਰਗਾ ਫਰਨੀਚਰ ਹਾਊਸ ਦੇ ਮਾਲਿਕ ਅਸ਼ੋਕ ਕੁਮਾਰ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਪੱਕਾ ਸ਼ਹੀਦਾਂ ਪਿੰਡ ਦੇ ਰਹਿਣ ਵਾਲੇ ਦੋ ਭਰਾ ਅੰਮਿ੍ਤ ਪਾਲ ਅਤੇ ਪਵਨ ਕੁਮਾਰ ਅਤੇ ਮਾਖਾ ਪਿੰਡ ਦੇ ਰਹਿਣ ਵਾਲੇ ਦੋ ਭਰਾ ਮਨਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਉਸਦੇ ਸ਼ੋਅਰੂਮ ਵਿੱਚ ਕੰਮ ਕਰ ਰਹੇ ਹਨ | ਕੁਝ ਦਿਨ ਪਹਿਲਾਂ ਉਸਨੂੰ ਸ਼ੱਕ ਹੋਇਆ ਕਿ ਸ਼ੋਅਰੂਮ ਵਿੱਚ ਏਸੀ ਦਾ ਸਟਾਕ ਘੱਟ ਹੈ | ਉਸਨੂੰ ਸ਼ੱਕ ਸੀ ਕਿ ਚੋਰੀ ਹੋ ਰਹੀ ਹੈ | ਉਸ ਦੇ ਇੱਕ ਦੋਸਤ ਨੇ ਉਸਨੂੰ ਦੱਸਿਆ ਕਿ ਉਸਦੇ ਕਰਮਚਾਰੀ ਹੀ ਚੋਰੀ ਵਿੱਚ ਸ਼ਾਮਲ ਹਨ | ਕਰਮਚਾਰੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਚੋਰੀ ਕੀਤੀ ਹੈ ਅਤੇ ਜੇਕਰ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਉਹ ਖੁਦਕੁਸ਼ੀ ਕਰ ਲੈਣਗੇ ਅਤੇ ਦੋਸ਼ ਉਨ੍ਹਾਂ 'ਤੇ ਪਵੇਗਾ | ਅਸ਼ੋਕ ਕੁਮਾਰ ਨੇ ਦੱਸਿਆ ਕਿ ਚੋਰੀ ਕਰਨ ਵਾਲੇ ਕਰਮਚਾਰੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਧਮਕੀ ਦੇਣ ਤੋਂ ਬਾਅਦ ਉਸਨੇ ਮਾਮਲੇ ਦੀ ਜਾਣਕਾਰੀ ਡਾਇਲ 112 ਨੂੰ ਦਿੱਤੀ | ਇਸ ਤੋਂ ਬਾਅਦ ਡਾਇਲ 112 ਟੀਮ ਅਤੇ ਕਾਲਾਂਵਾਲੀ ਪੁਲੀਸ ਚੌਕੀ ਇੰਚਾਰਜ ਮੌਕੇ 'ਤੇ ਪਹੁੰਚੇ | ਪੁਲਿਸ ਨੇ ਮੌਕੇ 'ਤੇ ਮੌਜੂਦ ਪੱਕਾ ਸ਼ਹੀਦਾਂ ਪਿੰਡ ਦੇ ਅੰਮਿ੍ਤ ਪਾਲ ਅਤੇ ਮਾਖਾ ਦੇ ਰਹਿਣ ਵਾਲੇ ਮਨਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ | ਚੌਕੀ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਸ਼ੋਅਰੂਮ ਮਾਲਕ ਅਸ਼ੋਕ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਦਾਦੂਵਾਲ ਨੇ ਸੁੱਖ ਸੇਵਾ ਸਿਮਰਨ ਟਰੱਸਟ (ਰਜਿ) ਵਲੋਂ ਹਰਿਆਣਾ ਕਮੇਟੀ ਨੂੰ ਸੌਂਪਿਆ 10 ਲੱਖ ਦਾ ਚੈੱਕ ਅਗਲੀ ਖ਼ਬਰ ਭੁੱਕੀ ਸਮੇਤ ਬਜ਼ੁਰਗ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ
Ad Position 24