08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜਥੇਦਾਰ ਦਾਦੂਵਾਲ ਨੇ ਸੁੱਖ ਸੇਵਾ ਸਿਮਰਨ ਟਰੱਸਟ (ਰਜਿ) ਵਲੋਂ ਹਰਿਆਣਾ ਕਮੇਟੀ ਨੂੰ ਸੌਂਪਿਆ 10 ਲੱਖ ਦਾ ਚੈੱਕ

Ad Position 21
No active advertisement
ਪਿੰਡ ਦਾਦੂ ਦੇ ਸਰਕਾਰੀ ਸਕੂਲ ਦੇ ਪਿ੍ੰਸੀਪਲ ਨੂੰ ਕੰਪਿਊਟਰ ਸੈੱਟ ਭੇਟ ਕਰਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਹੋਰ | ਤਸਵੀਰ : ਪੰਨੀਵਾਲੀਆ<br/> 27-05-2026

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਕਰਵਾਏ ਗਏ ਸ਼ੁਕਰਾਨਾ ਸਮਾਗਮ ਵਿੱਚ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੁੱਖ ਸੇਵਾ ਸਿਮਰਨ ਟਰੱਸਟ (ਰਜ਼ਿ) ਵੱਲੋਂ ਵਿੱਦਿਆ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਬੱਚੇ ਬੱਚੀਆਂ ਦਾ ਹੌਸਲਾ ਅਫਜਾਈ ਕਰਨ ਵਾਸਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ | ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਕੇ ਲੰਗਰ ਦੀ ਸੇਵਾ ਵਿੱਚ ਜੋ 12 ਅਪ੍ਰੈਲ ਨੂੰ ਗੁਰਦੁਆਰਾ ਦਾਦੂ ਵਿਖੇ ਪੰਥਕ ਇਕੱਤਰਤਾ ਵਿੱਚ 10 ਲੱਖ ਰੁਪਏ ਹਰਿਆਣਾ ਕਮੇਟੀ ਨੂੰ ਗੁਰੂ ਕੇ ਲੰਗਰ ਸੇਵਾ ਲਈ ਭੇਂਟ ਕਰਨ ਦਾ ਐਲਾਨ ਕੀਤਾ ਸੀ ਦਾ ਚੈੱਕ ਕਮੇਟੀ ਦੇ ਅਹੁਦੇਦਾਰ ਮੈਂਬਰਾਂ ਨੂੰ ਭੇਂਟ ਕੀਤਾ ਗਿਆ | ਜਥੇਦਾਰ ਦਾਦੂਵਾਲ ਦੇ ਸਹਾਇਕ ਜਗਮੀਤ ਸਿੰਘ ਬਰਾੜ ਨੇ ਦੱਸਿਆ ਕੇ ਜਥੇਦਾਰ ਦਾਦੂਵਾਲ ਆਪਣੇ ਸੁੱਖ ਸੇਵਾ ਸਿਮਰਨ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ, ਬਿਮਾਰਾਂ ਦਾ ਇਲਾਜ, ਲੋੜਵੰਦ ਸਕੂਲੀ ਬੱਚਿਆਂ ਦੀਆਂ ਫੀਸਾਂ ਭਰਨ ਦੇ ਕਾਰਜ ਹਮੇਸ਼ਾ ਕਰਦੇ ਰਹਿੰਦੇ ਹਨ ਅਤੇ ਹੁਣ ਉਨਾਂ ਨੇ ਵਿੱਦਿਆ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ | ਜਥੇਦਾਰ ਦਾਦੂਵਾਲ ਵੱਲੋਂ ਲੜਕੀਆਂ ਦੀ ਕਬੱਡੀ ਟੀਮ ਦੀਆਂ 12 ਮੈਂਬਰਾਂ ਅਤੇ ਉਹਨਾਂ ਦੇ ਕੋਚ ਰਾਜਪਾਲ ਸਿੰਘ ਲੱਕੜਵਾਲੀ ਨੂੰ ਪੰਜ ਪੰਜ ਕਿਲੋਗਰਾਮ ਬਦਾਮਾਂ ਦੀਆਂ ਟੋਕਰੀਆਂ ਦੇ ਕੇ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਪਿੰਡ ਦਾਦੂ ਸਾਹਿਬ ਦੇ ਸਰਕਾਰੀ ਸਕੂਲ ਵਿੱਚ ਦਸਵੀਂ ਕਲਾਸ ਚੋਂ 92 ਫੀਸਦੀ ਨੰਬਰ ਲੈ ਕੇ ਅੱਵਲ ਰਹੀ ਵਿਦਿਆਰਥਣ ਰੁਪਿੰਦਰਜੀਤ ਕੌਰ ਅਤੇ ਬਾਰ੍ਹਵੀਂ ਵਿੱਚੋਂ 87 ਫੀਸਦੀ ਨੰਬਰ ਲੈ ਕੇ ਅੱਵਲ ਰਹਿਣ ਵਾਲੀ ਵਿਦਿਆਰਥਣ ਰਮਨਦੀਪ ਕੌਰ ਅਤੇ ਪਿੰਡ ਤਿਲੋਕੇਵਾਲਾ ਦੀ ਗਤਕਾ ਖਿਡਾਰਨ ਪਰਵਿੰਦਰ ਕੌਰ ਨੂੰ 2100-2100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਸਰਕਾਰੀ ਸਕੂਲ ਦਾਦੂ ਦੇ ਪਿ੍ੰਸੀਪਲ ਡਾਕਟਰ ਵਿਨੋਦ ਪ੍ਰਕਾਸ਼, ਪਿੰਡ ਝੋਰੜਰੋਹੀ ਦੇ ਪਿ੍ੰਸੀਪਲ ਮਨੋਜ ਕੁਮਾਰ, ਅਧਿਆਪਕ ਅਵਤਾਰ ਸਿੰਘ, ਅਧਿਆਪਕ ਕੁਲਵਿੰਦਰ ਸਿੰਘ ਸਮੇਤ ਸਮੂਹ ਅਧਿਆਪਕਾਂ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਰਕਾਰੀ ਸਕੂਲ ਪਿੰਡ ਦਾਦੂ ਲਈ ਇੱਕ ਕੰਪਿਊਟਰ ਸੈਟ ਭੇਂਟ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਨਰਮੇ ਕਪਾਹ ਦੀਆਂ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਫਰਨੀਚਰ ਸ਼ੋਅਰੂਮ ਵਿੱਚ ਚੋਰੀ ਦੀ ਵੱਡੀ ਘਟਨਾ ਕਰਮਚਾਰੀ ਹੀ ਨਿਕਲੇ ਚੋਰ <br/>
Ad Position 24