08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਿਰਸਾ ਵਲੋਂ ਦਿੱਲੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ,26 ਮਈ(ਜਗਤਾਰ ਸਿੰਘ)- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਕੱਤਰੇਤ ਵਿਖੇ ਵਾਤਾਵਰਣ ਤੇ ਜੰਗਲਾਤ ਵਿਭਾਗ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ, ਚੱਲ ਰਹੀਆਂ ਯੋਜਨਾਵਾਂ ਅਤੇ ਮਹੱਤਵਪੂਰਨ ਪ੍ਰਾਜੈਕਟਾਂ ਬਾਰੇ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੇ ਨਿਰਦੇਸ਼ ਵੀ ਦਿੱਤੇ ¢ ਦਿੱਲੀ ਵਿਚ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ ਪਾਣੀ ਦੇ ਛਿੜਕਾਅ ਅਤੇ ਐਂਟੀ ਸਮਾਗ ਗਨ ਦੀ ਤਾਇਨਾਤੀ ਵਧਾਉਣ ਅਤੇ ਪ੍ਰਦੂਸ਼ਣ ਨਿਗਰਾਨੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ ਗਈ ¢ ਕੈਬਨਿਟ ਮੰਤਰੀ ਸਿਰਸਾ ਵੱਲੋਂ ਇਸ ਮੀਟਿੰਗ ਦੌਰਾਨ ਈਕੋ ਵੇਸਟ ਪਾਰਕ 'ਤੇ ਕੰਮ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਤਾਂ ਜੋ ਸਾਰੀਆਂ ਯੋਜਨਾਵਾਂ ਬਿਨਾਂ ਕਿਸੇ ਦੇਰੀ ਦੇ ਪੂਰੀਆਂ ਹੋ ਸਕਣ ਅਤੇ ਹਰ ਪ੍ਰੋਜੈਕਟ ਸਮੇਂ ਸਿਰ ਅੱਗੇ ਵਧਦਾ ਰਹੇ ¢ ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ 'ਚ ਸਾਡਾ ਯਤਨ ਹੈ ਕਿ ਦਿੱਲੀ ਨਾਲ ਜੁੜੇ ਹਰ ਕੰਮ ਦਾ ਅਸਰ ਜ਼ਮੀਨੀ ਤੌਰ 'ਤੇ ਨਜ਼ਰ ਆਵੇ ¢ ਉਨ੍ਹਾਂ ਕਿਹਾ ਕਿ ਸਾਫ਼, ਬਿਹਤਰ ਅਤੇ ਸਿਹਤਮੰਦ ਦਿੱਲੀ ਦੇ ਸੰਕਲਪ ਨੂੰ ਪੂਰਾ ਕਰਨ ਦੇ ਲਈ ਅਸੀਂ ਦਿਨ ਰਾਤ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ ¢ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨਾਲ ਜੁੜੇ ਹਰ ਮਾਮਲੇ ਵਿਚ ਦਿੱਲੀ ਸਰਕਾਰ ਵੱਲੋਂ ਗੰਭੀਰਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਅਤੇ ਉਮੀਦ ਹੈ ਕਿ ਜਨਤਾ ਨੂੰ ਪ੍ਰਦੂਸ਼ਣ ਮਾਮਲੇ ਵਿਚ ਵੀ ਕਾਫ਼ੀ ਰਾਹਤ ਮਿਲੇਗੀ ¢
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਮੰਗ 84.39 ਮੈਗਾਵਾਟ ਤੱਕ ਪੁੱਜੀ ਦਿੱਲੀ ਵਿਚ ਬਿਜਲੀ ਦੀ ਜ਼ਿਆਦਾ ਖ਼ਪਤ ਹੋਣ 'ਤੇ ਵਧ ਰਹੀ ਹੈ ਮੰਗ ਅਗਲੀ ਖ਼ਬਰ ਸਰੋਜਨੀ ਨਗਰ ਮਾਰਕੀਟ ਦਾ ਮਾਮਲਾ ਅਜੇ ਸੁਲਝਿਆ ਨਹੀਂ
Ad Position 24