22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਘਰ ਵਿਚ ਅੱਗ ਲੱਗਣ ਕਾਰਨ 13 ਸਾਲਾ ਬੱਚੇ ਦੀ ਹੋਈ ਮੌਤ <br/>

Ad Position 21
No active advertisement
ਅਜੀਤ ਡੈਸਕ 28-05-2026
ਨਵੀਂ ਦਿੱਲੀ, 27 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਸ਼ਨੂੰ ਗਾਰਡਨ ਇਲਾਕੇ ਵਿਚ ਇਕ ਘਰ ਅੰਦਰ ਅੱਗ ਲੱਗਣ ਕਾਰਨ 13 ਸਾਲ ਦੇ ਬੱਚੇ ਦੀ ਮੌਤ ਹੋ ਗਈ ਅਤੇ ਇਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਝੁਲਸ ਗਈ | ਮਿਲੀ ਜਾਣਕਾਰੀ ਅਨੁਸਾਰ ਅੱਗ ਸਵੇਰ ਦੇ ਸਮੇਂ ਲੱਗੀ | ਅੱਗ ਦੀਆਂ ਲਪਟਾਂ ਏਨੀਆਂ ਤੇਜ਼ ਸਨ ਕਿ ਅੱਗ ਉ ੱਪਰ ਤੱਕ ਫੈਲ ਗਈ | ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਅੱਗ ਬੁਝਾਊ ਵਿਭਾਗ ਨੂੰ ਦਿੱਤੀ | ਕੁਝ ਹੀ ਸਮੇਂ ਬਾਅਦ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਅੱਗ ਵਾਲੀ ਥਾਂ 'ਤੇ ਪੁੱਜ ਗਈਆਂ ਅਤੇ ਉਨ੍ਹਾਂ ਨੇ ਅੱਗ ਬੁਝਾਉਣ ਦਾ ਕੰਮ ਦੇਜ਼ ਸ਼ੁਰੂ ਕਰ ਦਿੱਤਾ | ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਇਹ ਅੱਗ ਕਿਵੇਂ ਲੱਗੀ ਇਸ ਦਾ ਅਜੇ ਤੀਕ ਪਤਾ ਨਹੀਂ ਲੱਗ ਸਕਿਆ | ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਨੇ ਥੋੜ੍ਹੇ ਸਮੇਂ ਬਾਅਦ ਹੀ ਅੱਗ 'ਤੇ ਕਾਬੂ ਪਾ ਲਿਆ | ਪੁਲਿਸ ਇਸ ਘਟਨਾ ਦੀ ਜਾਂਚ ਕਰਨ ਵਿਚ ਜੁਟੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਕਾਰ ਵਿਚ ਰੱਖੇ 15 ਡੱਬੇ ਨਾਜਾਇਜ਼ ਸ਼ਰਾਬ ਦੇ ਫੜੇ <br/> ਅਗਲੀ ਖ਼ਬਰ ਸਰਕਾਰਾਂ ਅਜਿਹਾ ਸੁਨੇਹਾ ਨਾ ਦੇਣ ਕਿ ਉਹ ਸਿੱਖਾਂ ਦੇ ਗੁਰਧਾਮਾਂ 'ਤੇ ਕਬਜ਼ਾ ਕਰਨ ਲਈ ਪੱਬਾਂ ਭਾਰ ਹੋ ਚੁੱਕੀਆਂ ਹਨ-ਸਰਨਾ,...
Ad Position 24