22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਿੱਖ ਨੌਜਵਾਨ ਨਾਲ ਕੁੱਟਮਾਰ ਤੇ ਦਸਤਾਰ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਹੋਏ ਸਖ਼ਤ ਕਾਰਵਾਈ- ਮਲਸੀਆਂ <br/>

Ad Position 21
No active advertisement
ਅਜੀਤ ਡੈਸਕ 28-05-2026
ਨਵੀਂ ਦਿੱਲੀ,27 ਮਈ (ਜਗਤਾਰ ਸਿੰਘ)-ਯੂ.ਪੀ. ਵਿਚ ਇੱਕ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ ਅਤੇ ਦਸਤਾਰ ਦੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਯੂ.ਪੀ. ਨਾਲ ਸੰਬੰਧਿਤ ਵਾਇਰਲ ਵੀਡੀਓ ਵਿਚ ਇੱਕ ਸਿੱਖ ਨੌਜਵਾਨ ਨਾਲ ਬੇਦਰਦੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਦਸਤਾਰ ਦੀ ਬੇਅਦਬੀ ਕੀਤੀ ਜਾ ਰਹੀ ਹੈ ¢ ਮਲਸੀਆਂ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਅਪੀਲ ਕੀਤੀ ਹੈ ਕਿ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਤੁਰੰਤ ਹਿਰਾਸਤ ਵਿਚ ਲਿਆ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ ¢ ਉਨ੍ਹਾਂ ਕਿਹਾ ਕਿ ਇਕ ਸਿੱਖ ਦੀ ਦਸਤਾਰ ਦੀ ਬੇਅਦਬੀ ਕਰਨਾ,ਸਿਰਫ਼ ਇੱਕ ਵਿਅਕਤੀ ਦੀ ਨਹੀਂ ਬਲਕਿ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ,ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ¢ ਉਨ੍ਹਾਂ ਕਿਹਾ ਕਿ ਅਕਸਰ ਹੀ ਸਿੱਖਾਂ ਦੀ ਦਸਤਾਰ ਦੀ ਬੇਅਦਬੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਜਾਂਦੀਆਂ ਹਨ, ਜਿਸ ਕਰਕੇ ਸਮੂਹ ਸਿੱਖ ਭਾਈਚਾਰੇ ਨੂੰ ਸੁਚੇਤ ਤੇ ਇਕਜੁੱਟ ਹੋਣ ਦੀ ਲੋੜ ਹੈ ¢

Ad Position 22
No active advertisement
ਪਿਛਲੀ ਖ਼ਬਰ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ -ਰਾਮ ਸਿੰਘ 'ਬੰਬੇ' <br/>... ਅਗਲੀ ਖ਼ਬਰ ਸਿੱਖ ਨੌਜਵਾਨ ਨਾਲ ਕੁੱਟਮਾਰ ਤੇ ਦਸਤਾਰ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਹੋਏ ਸਖ਼ਤ ਕਾਰਵਾਈ- ਮਲਸੀਆਂ <br/>
Ad Position 24