22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ -ਰਾਮ ਸਿੰਘ 'ਬੰਬੇ' <br/>

Ad Position 21
No active advertisement
ਅਜੀਤ ਡੈਸਕ 28-05-2026
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਡੇਰਾ ਸਿਰਸਾ ਸਾਧ ਨੂੰ 16ਵੀਂ ਵਾਰ ਪੈਰੋਲ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਬਰ ਜਨਾਹ ਵਰਗੇ ਦੋਸ਼ਾਂ ਵਿਚ ਸਜ਼ਾ ਯਾਫ਼ਤਾ ਮੁਜਰਮ ਨੂੰ ਇਸ ਤਰ੍ਹਾਂ ਸਾਲ ਵਿਚ ਕਈ ਵਾਰੀ ਪੈਰੋਲ ਦੇ ਦਿੱਤੀ ਜਾਂਦੀ ਹੈ ¢ ਜਦਕਿ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਪਾਸਾ ਵੱਟ ਲਿਆ ਜਾਂਦਾ ਹੈ ¢ ਰਾਮ ਸਿੰਘ 'ਬੰਬੇ' ਨੇ ਕਿਹਾ ਕਿ ਇਸ ਮੁਲਕ ਦੇ ਆਜ਼ਾਦੀ ਸੰਘਰਸ਼ ਅਤੇ ਆਜ਼ਾਦੀ ਤੋਂ ਬਾਅਦ ਮੁਲਕ ਦੀ ਤਰੱਕੀ ਵਿਚ ਸਿੱਖ ਕੌਮ ਦਾ ਸਭ ਤੋਂ ਵੱਡਾ ਯੋਗਦਾਨ ਹੈ ¢ ਆਜ਼ਾਦੀ ਸੰਘਰਸ਼ ਵਿਚ ਸਿੱਖਾਂ ਦੀ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ, ਪਰ ਹੈਰਾਨੀ ਦੀ ਗੱਲ ਹੈ ਕਿ ਆਜ਼ਾਦ ਭਾਰਤ ਵਿਚ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰਨਾਂ ਸਿੱਖ ਧਿਰਾਂ ਵਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕਾਫ਼ੀ ਸਮੇਂ ਤੋਂ ਜੱਦੋ-ਜਹਿਦ ਕੀਤੀ ਜਾ ਰਹੀ ਹੈ ¢ ਇਸ ਲਈ ਹਕੂਮਤਾਂ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਨੂੰ ਬੇਗਾਨਗੀ ਵਰਗਾ ਅਹਿਸਾਸ ਨਾ ਕਰਵਾਏ ਅਤੇ ਹੋਰ ਸਿੱਖ ਮਸਲੇ ਹੱਲ ਕਰਨ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾਵੇ ¢

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਲੋਕ ਤੇਜ਼ ਧੁੱਪ, ਗਰਮ ਹਵਾਵਾਂ ਤੇ ਲੂ ਦੇ ਗਰਮ ਥਪੇੜਿਆਂ ਨਾਲ ਹੋ ਰਹੇ ਨੇ ਬੇਹਾਲ ਅਗਲੀ ਖ਼ਬਰ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ -ਰਾਮ ਸਿੰਘ 'ਬੰਬੇ' <br/>...
Ad Position 24