ਨਵੀਂ ਦਿੱਲੀ,27 ਮਈ (ਜਗਤਾਰ ਸਿੰਘ)-'ਗੁਰਬਾਣੀ ਰਿਸਰਚ ਫਾਊਾਡੇਸ਼ਨ' ਦੇ ਚੇਅਰਮੈਨ ਤੇ ਗੁਰਦੁਆਰਾ ਚੋਣ ਹਲਕਾ ਸ਼ਿਵ ਨਗਰ ਨਾਲ ਸੰਬੰਧਿਤ ਅਕਾਲੀ ਆਗੂ ਪਰਮਜੀਤ ਸਿੰਘ 'ਵੀਰਜੀ' ਦੀ ਅਗਵਾਈ ਹੇਠ ਸ਼ਿਵ ਨਗਰ ਦੇ ਪਤਵੰਤੇ ਸੱਜਣਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨਾਲ ਮੁਲਾਕਾਤ ਕੀਤੀ ¢ ਬੀਤੇ ਦਿਨੀਂ ਕਰਵਾਏ ਗਏ Tਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮU ਰਾਹੀਂ ਸੰਗਤਾਂ ਨੂੰ ਗੁਰਬਾਣੀ-ਇਤਿਹਾਸ ਨਾਲ ਜੋੜਨ ਲਈ ਕੀਤੇ ਗਏ ਉਪਰਾਲੇ ਲਈ ਸੰਗਤਾਂ ਵਲੋਂ ਸ.ਸਰਨਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ ¢ ਇਸ ਮੁਲਾਕਾਤ ਦੌਰਾਨ ਕਈ ਸਿੱਖ ਮਸਲਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਸ਼ਿਵ ਨਗਰ ਦੀ ਸੰਗਤਾਂ ਵਲੋਂ ਸ. ਸਰਨਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ ¢ ਇਸ ਮੌਕੇ ਗੁਰਦੁਆਰਾ ਰਾਮਗੜ੍ਹੀਆ ਸੁਧਾਰ ਸਭਾ ਦੇ ਪ੍ਰਬੰਧਕ ਵੀ ਮੌਜੂਦ ਸਨ ਅਤੇ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਕਾਰ ਸੇਵਾ ਸੰਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ ¢ ਪਰਮਜੀਤ ਸਿੰਘ 'ਵੀਰਜੀ' ਨੇ ਦੱਸਿਆ ਕਿ ਸ਼ਿਵ ਨਗਰ ਦੀਆਂ ਸੰਗਤਾਂ ਦੀ ਭਲਾਈ ਅਤੇ ਗੁਰਮਤਿ ਪ੍ਰਚਾਰ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ¢ ਅਖੀਰ ਵਿਚ ਸ. ਸਰਨਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਇਕਮੁੱਠ ਹੋ ਕੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਰਜ ਕਰਨ ਦੀ ਪ੍ਰੇਰਨਾ ਕੀਤੀ ¢