ਟੋਹਾਣਾ, 28 ਮਈ (ਮਨਜੀਤ ਸਿੰਘ) - ਟੋਹਾਣਾ ਦੇ ਵੱਖ-ਵੱਖ ਅਲਟਰਾਸਾਊਾਡ ਕੇਂਦਰਾਂ 'ਤੇ ਸਿਹਤ ਵਿਭਾਗ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ, ਜਿਸ ਨਾਲ ਕੇਂਦਰ ਸੰਚਾਲਕਾਂ ਵਿੱਚ ਹੜਕੰਪ ਮੱਚ ਗਿਆ | ਸਿਹਤ ਵਿਭਾਗ ਦੀ ਟੀਮ ਨੇ ਕੇਂਦਰਾਂ 'ਤੇ ਪਹੁੰਚ ਕੇ ਰਿਕਾਰਡ, ਰਜਿਸਟਰੇਸ਼ਨ ਦਸਤਾਵੇਜ਼ਾਂ ਅਤੇ ਮਸ਼ੀਨਾਂ ਦੀ ਬਰੀਕੀ ਨਾਲ ਜਾਂਚ ਕੀਤੀ | ਜਾਣਕਾਰੀ ਅਨੁਸਾਰ ਡਾ. ਸੁਸ਼ੀਲ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਹ ਕਾਰਵਾਈ ਸਰਕਾਰ ਦੀਆਂ ਹਦਾਇਤਾਂ ਅਤੇ ਪੀ.ਐਨ.ਡੀ.ਟੀ. ਐਕਟ ਤਹਿਤ ਕੀਤੀ ਗਈ | ਡਾ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫ਼ਤਿਹਾਬਾਦ ਅਧੀਨ ਆਉਂਦੇ ਸਾਰੇ ਸ਼ਹਿਰਾਂ ਦੇ ਅਲਟਰਾਸਾਊਾਡ ਕੇਂਦਰਾਂ ਦੀ ਇਕਸਾਰ ਜਾਂਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਟੋਹਾਣਾ ਦੇ ਵੱਖ-ਵੱਖ ਅਲਟਰਾਸਾਊਾਡ ਕੇਂਦਰਾਂ 'ਤੇ ਮੌਜੂਦ ਰਿਕਾਰਡ ਦੀ ਜਾਂਚ ਕਰਦਿਆਂ ਸੰਚਾਲਕਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਛਾਪੇਮਾਰੀ ਦੀ ਖ਼ਬਰ ਮਿਲਦਿਆਂ ਹੀ ਕਈ ਕੇਂਦਰਾਂ 'ਤੇ ਹੜਕੰਪ ਵਾਲਾ ਮਾਹੌਲ ਬਣ ਗਿਆ | ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਕਿਸੇ ਵੱਡੀ ਗੜਬੜ ਦੀ ਪੁਸ਼ਟੀ ਨਹੀਂ ਹੋ ਸਕੀ ਸੀ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਗ਼ੈਰ-ਕਾਨੰੂਨੀ ਗਤੀਵਿਧੀਆਂ 'ਤੇ ਰੋਕ ਲਗਾਈ ਜਾ ਸਕੇ |