03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਦਿੱਲੀ ਟਰੈਫਿਕ ਪੁਲਿਸ ਨੇ ਸੜਕ ਸੁਰੱਖਿਆ ਜਾਗਰੂਕਤਾ ਪ੍ਰਤੀ ਲਗਾਇਆ ਸਮਰ ਕੈਂਪ

Ad Position 21
No active advertisement
ਅਜੀਤ ਡੈਸਕ 31-05-2026
ਨਵੀਂ ਦਿੱਲੀ, 30 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਟਰੈਫਿਕ ਪੁਲਿਸ ਨੇ ਸੜਕ ਸੁਰੱਖਿਆ ਜਾਗਰੂਕਤਾ ਸਮਰ ਕੈਂਪ ਜੋ ਕਿ ਬਾਬਾ ਖੜਕ ਸਿੰਘ ਮਾਰਗ, ਰਾਸ਼ਟਰੀ ਬਾਲ ਭਵਨ ਪੰਜਾਬੀ ਬਾਗ ਅਤੇ ਰੋਸ਼ਨਾਰਾਂ ਬਾਗ ਵਿਖੇ ਸ਼ੁਰੂ ਕੀਤੇ ਹੋਏ ਸਨ, ਨੂੰ ਸਫਲਤਾ ਪੂਰਵਕ ਸਮਾਪਤ ਕੀਤਾ ਹੈ | ਟਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੇ ਇਸ ਦੂਸਰੇ ਬੈਂਚ ਵਿਚ ਤਕਰੀਬਨ 750 ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਸਾਰੇ ਵਿਦਿਆਰਥੀ ਦਿੱਲੀ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਨ ਵਾਲੇ ਸਨ, ਜਿਨ੍ਹਾਂ ਨੇ ਇਨ੍ਹਾਂ ਕੈਂਪਾਂ ਵਿਚ ਹਿੱਸਾ ਲੈ ਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਲਈ | ਇਨ੍ਹਾਂ ਕੈਂਪਾਂ ਨੂੰ ਹੋਰ ਦਿਲਚਸਪ ਬਣਾਉਣ ਲਈ ਵੱਖ-ਵੱਖ ਮੁਕਾਬਲਿਆਂ ਵਿਚ ਨੁੱਕੜ ਨਾਟਕ, ਕਹਾਣੀ ਸੁਣਾਉਣਾ, ਖੇਡਾਂ ਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ | ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ | ਇਸ ਮੌਕੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਸ਼ਰਾਬ ਦੀ ਦੁਕਾਨ 'ਤੇ ਕੀਤੀ ਫਾਇਰਿੰਗ, ਡਕੈਤੀ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧੀ ਕੀਤੇ ਕਾਬੂ ਅਗਲੀ ਖ਼ਬਰ ਮੈਟਰੋ ਰੇਲ ਗੋਲਡਨ ਲਾਈਨ ਦੇ ਨਿਰਮਾਣ ਦਾ ਕੰਮ ਸਾਲ 2026 ਦੇ ਅੰਤ ਤੱਕ ਪੂਰਾ ਹੋਣ ਦਾ ਅਨੁਮਾਨ
Ad Position 24
No active advertisement