03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਲਿਸ ਨੇ ਸ਼ਰਾਬ ਦੀ ਦੁਕਾਨ 'ਤੇ ਕੀਤੀ ਫਾਇਰਿੰਗ, ਡਕੈਤੀ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧੀ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 31-05-2026
ਨਵੀਂ ਦਿੱਲੀ, 30 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਹਾੜਗੰਜ ਥਾਣੇ ਦੀ ਪੁਲਿਸ ਨੇ ਪਹਾੜਗੰਜ ਦੇ ਆਰ.ਜੀ. ਕੰਪਲੈਕਸ ਵਿਚ ਇਕ ਸਰਕਾਰੀ ਸ਼ਰਾਬ ਦੀ ਦੁਕਾਨ 'ਤੇ ਫਾਇਰਿੰਗ ਕੀਤੀ ਅਤੇ ਡਕੈਤੀ ਦੀ ਕੋਸ਼ਿਸ਼ ਕਰਨ ਵਾਲੇ ਵਿਪਨ (33) ਨਿਵਾਸੀ ਦਿੱਲੀ ਇਸ ਦੇ ਸਾਥੀ ਸਾਹਿਲ ਉਰਫ ਗੰਜਾ (20) ਨਿਵਾਸੀ ਪਹਾੜਗੰਜ ਦਿੱਲੀ ਅਤੇ ਅਮਿਤ (25) ਨਿਵਾਸੀ ਨਵਾਂ ਉਸਮਾਨਪੁਰ ਦਿੱਲੀ ਨੂੰ ਕਾਬੂ ਕੀਤਾ ਹੈ | ਇਨ੍ਹਾਂ ਨੇ ਸ਼ਰਾਬ ਦੀ ਦੁਕਾਨ ਦੇ ਸੇਲਜ਼ਮੈਨਾਂ 'ਤੇ ਗੋਲੀ ਚਲਾਈ ਅਤੇ ਚਾਕੂ ਮਾਰ ਕੇ ਲੁੱਟਣ ਦੀ ਵੀ ਕੋਸ਼ਿਸ਼ ਕੀਤੀ ਸੀ | ਇਨ੍ਹਾਂ ਕੋਲੋਂ ਪੁਲਿਸ ਨੇ 2 ਗੈਰ-ਕਾਨੂੰਨੀ ਪਿਸਤੌਲ, 05 ਮੈਗਜ਼ੀਨ, 2 ਜ਼ਿੰਦਾ ਕਾਰਤੂਸ, ਚਾਕੂ, ਅਪਰਾਧ ਵਿਚ ਵਰਤਿਆ ਗਿਆ ਮੋਟਰ ਸਾਈਕਲ ਬਰਾਮਦ ਕੀਤਾ ਹੈ | ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਨਾਲ ਹੀ ਹਥਿਆਰਾਂ ਦੀ ਵੀ ਜਾਂਚ ਕਰ ਰਹੀ ਹੈ | ਫੜੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛ-ਪੜਤਾਲ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਤੋਂ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਵੀ ਪੁਲਿਸ ਪੁੱਛਗਿੱਛ ਕਰ ਰਹੀ ਹੈ | ਪੁਲਿਸ ਇਨ੍ਹਾਂ ਦੇ ਪੂਰੇ ਨੈਟਵਰਕ ਦੇ ਬਾਰੇ ਜਾਣਕਾਰੀ ਲੈ ਰਹੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਬੀ.ਐਨ.ਐਸ. ਅਤੇ ਅਸਲਾ ਐਕਟ ਦੀਆਂ ਸੰਬੰਧਿਤ ਧਾਰਾਵਾਂ ਲਗਾਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਚੋਰੀ ਤੇ ਗੁੰਮ ਹੋਏ 532 ਮੋਬਾਈਲ ਫ਼ੋਨ ਅਸਲ ਮਾਲਕਾਂ ਨੂੰ ਦਿੱਤੇ ਅਗਲੀ ਖ਼ਬਰ ਦਿੱਲੀ ਟਰੈਫਿਕ ਪੁਲਿਸ ਨੇ ਸੜਕ ਸੁਰੱਖਿਆ ਜਾਗਰੂਕਤਾ ਪ੍ਰਤੀ ਲਗਾਇਆ ਸਮਰ ਕੈਂਪ
Ad Position 24
No active advertisement