02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡੀ. ਏ. ਵੀ. ਗਰਲਜ਼ ਕਾਲਜ ਦੀ ਵਿਦਿਆਰਥਣ ਨੇ ਮਲੇਸ਼ੀਆ ਵਿਖੇ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗ਼ਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 02-06-2026
ਯਮੁਨਾਨਗਰ, 1 ਜੂਨ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਦੀ ਬੇਟੀ ਜੋਤੀ ਪ੍ਰਜਾਪਤ ਨੇ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗ਼ਮਾ ਜਿੱਤਿਆ | ਜੋਤੀ ਪ੍ਰਜਾਪਤ ਡੀ. ਏ. ਵੀ. ਗਰਲਜ਼ ਕਾਲਜ 'ਚ ਅੰਤਿਮ ਸਾਲ ਦੀ ਬੀ. ਵੋਕ (ਹੋਸਪਿਟੈਲਿਟੀ) ਦੀ ਵਿਦਿਆਰਥਣ ਹੈ | ਮਲੇਸ਼ੀਆ ਕਰਾਟੇ ਫੈਡਰੇਸ਼ਨ ਦੁਆਰਾ 29 ਮਈ ਤੋਂ ਲੈ ਕੇ 31 ਮਈ ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ 'ਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਜੋਤੀ ਪ੍ਰਜਾਪਤ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਾਲਜ ਦੀ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਸ ਨੇ ਨਾ ਸਿਰਫ ਕਾਲਜ ਦਾ ਸਗੋਂ ਪੂਰੇ ਰਾਜ ਅਤੇ ਦੇਸ਼ ਦਾ ਨਾਂਅ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜੋਤੀ ਦੀ ਸਫ਼ਲਤਾ ਹੋਰਨਾਂ ਵਿਦਿਆਰਥਣਾਂ ਲਈ ਪ੍ਰੇਰਨਾ ਦਾ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਜੋਤੀ ਨੂੰ ਕਾਲਜ ਦੇ ਸਾਲਾਨਾ ਪੁਰਸਕਾਰ ਸਮਾਰੋਹ ਦੌਰਾਨ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਪ੍ਰਾਪਤੀ ਸੰਬੰਧੀ ਗੱਲਬਾਤ ਕਰਦਿਆਂ ਜੋਤੀ ਪ੍ਰਜਾਪਤ ਨੇ ਦੱਸਿਆ ਕਿ ਉਸ ਦੇ ਪਿਤਾ ਅਸ਼ੋਕ ਕੁਮਾਰ ਇਕ ਹੈਂਡਲੂਮ ਸੇਲਜ਼ਮੈਨ ਵਜੋਂ ਕੰਮ ਕਰਦੇ ਹਨ, ਜਦਕਿ ਮਾਂ ਰਜਨੀਸ਼ ਇਕ ਘਰੇਲੂ ਔਰਤ ਹੈ | ਉਸ ਨੇ ਦੱਸਿਆ ਕਿ ਘਰ ਦੀ ਮਾੜੀ ਵਿੱਤੀ ਹਾਲਤ ਕਾਰਨ ਉਸ ਨੂੰ ਅਕਸਰ ਵਿਦੇਸ਼ਾਂ 'ਚ ਹੋਣ ਵਾਲੇ ਮੁਕਾਬਲਿਆਂ 'ਚ ਹਿੱਸਾ ਲੈਣ ਅਤੇ ਯਾਤਰਾ ਲਈ ਪੈਸੇ ਦਾ ਪ੍ਰਬੰਧ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਹਰ ਵਾਰ ਉਸ ਨੂੰ ਕਿਸੇ ਨਾ ਕਿਸੇ ਰੂਪ 'ਚ ਸਹਾਇਤਾ ਮਿਲ ਜਾਂਦੀ ਹੈ | ਉਸ ਨੇ ਦੱਸਿਆ ਕਿ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਵੀ ਉਸ ਨੂੰ ਵਿੱਤੀ ਸਹਾਇਤਾ ਦੇ ਕੇ ਉਤਸ਼ਾਹਿਤ ਕੀਤਾ ਸੀ | ਜੋਤੀ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਕੋਚਾਂ ਅਤੇ ਸ਼ੁਭਚਿੰਤਕਾਂ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਤੇ ਮੇਅਰ ਨੇ ਵਾ. ਨੰ. 12 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ ਅਗਲੀ ਖ਼ਬਰ ਡੀ. ਸੀ. ਪ੍ਰੀਤੀ ਨੇ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24