03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਐਸ. ਡੀ. ਐਮ. ਨੇ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਨਾਰਾਇਣਗੜ੍ਹ ਵਿਖੇ ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਐਸ. ਡੀ. ਐਮ. ਸ਼ਿਵਜੀਤ ਭਾਰਤੀ | ਤਸਵੀਰ : ਪੀ ਸਿੰਘ <br/> 02-06-2026
ਨਾਰਾਇਣਗੜ੍ਹ, 1 ਜੂਨ (ਪੀ ਸਿੰਘ)-ਸਮਾਧਾਨ ਕੈਂਪ ਦੌਰਾਨ ਨਾਰਾਇਣਗੜ੍ਹ ਦੀ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ, ਮੁੱਖ ਮੰਤਰੀ ਵਿੰਡੋ ਦੇ ਉੱਘੇ ਵਿਅਕਤੀ ਜਸਵਿੰਦਰ ਸਿੰਘ ਬਖਤੂਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ | ਇਸ ਮੌਕੇ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਨਸੂਨ ਅਤੇ ਗਰਮੀਆਂ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ 'ਚ ਨਗਰ ਨਿਗਮਾਂ ਦੇ ਸਹਿਯੋਗ ਨਾਲ ਅਤੇ ਪੇਂਡੂ ਖੇਤਰਾਂ 'ਚ ਬੀ. ਡੀ. ਪੀ. ਓ. ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਫਾਈ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਨਾਲੀਆਂ, ਸੀਵਰਾਂ ਅਤੇ ਡਰੇਨੇਜ ਚੈਨਲਾਂ ਦੀ ਨਿਯਮਿਤ ਸਫਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਨਿਕਾਸੀ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ | ਐਸ. ਡੀ. ਐਮ. ਨੇ ਸਿੰਚਾਈ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਨਾਲਿਆਂ ਅਤੇ ਡਰੇਨੇਜ ਪ੍ਰਣਾਲੀਆਂ ਦੀ ਤੁਰੰਤ ਸਫਾਈ ਯਕੀਨੀ ਬਣਾਉਣ | ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਖੇਤਰ 'ਚ ਪਾਣੀ ਭਰਨ ਜਾਂ ਹੜ੍ਹਾਂ ਨੂੰ ਰੋਕਣ ਲਈ ਬਾਰਿਸ਼ ਤੋਂ ਪਹਿਲਾਂ ਜ਼ਰੂਰੀ ਤਿਆਰੀਆਂ ਪੂਰੀਆਂ ਕੀਤੀਆਂ ਜਾਣ | ਇਸ ਦੇ ਨਾਲ ਹੀ ਉਨ੍ਹਾਂ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਲਾਕੇ 'ਚ ਢਿੱਲੀਆਂ ਅਤੇ ਲਟਕਦੀਆਂ ਬਿਜਲੀ ਲਾਈਨਾਂ ਦੀ ਮੁਰੰਮਤ ਪਹਿਲ ਦੇ ਆਧਾਰ 'ਤੇ ਕਰਨ ਤਾਂ ਜੋ ਕਿਸੇ ਵੀ ਹਾਦਸੇ ਨੂੰ ਰੋਕਿਆ ਜਾ ਸਕੇ | ਇਸ ਦੇ ਨਾਲ ਹੀ ਐਸ. ਡੀ. ਐਮ. ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜ ਪੈਣ 'ਤੇ ਵਾਧੂ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਨਾਲ ਸੰਬੰਧਿਤ ਕੋਈ ਸਮੱਸਿਆ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਕੈਂਪ ਵਿੱਚ ਜਨਤਕ ਸ਼ਿਕਾਇਤਾਂ ਸੁਣੀਆਂ ਅਗਲੀ ਖ਼ਬਰ ਨਹਿਰ ਵਿੱਚ ਛਾਲ ਮਾਰਨ ਜਾ ਰਹੀ ਬਜ਼ੁਰਗ ਅÏਰਤ ਨੂੰ ਸਹਾਰਾ ਰੈਸਕਿਊ ਟੀਮ ਨੇ ਬਚਾਇਆ
Ad Position 24