03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਚੋਣਾਂ ਲਮਕਾ ਕੇ ਦਿੱਲੀ ਕਮੇਟੀ 'ਤੇ ਗੈਰ ਕਾਨੂੰਨੀ ਕਬਜ਼ਾ ਕਾਇਮ ਰੱਖਣਾ ਚਾਹੁੰਦੇ ਨੇ ਹਰਮੀਤ ਕਾਲਕਾ- ਸਰਨਾ

Ad Position 21
No active advertisement
ਅਜੀਤ ਡੈਸਕ 02-06-2026
ਨਵੀਂ ਦਿੱਲੀ, 1 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੋਸ਼ ਲਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਿੱਲੀ ਕਮੇਟੀ ਪ੍ਰਬੰਧ 'ਤੇ ਆਪਣੇ ਗੈਰ ਕਾਨੂੰਨੀ ਕਬਜ਼ੇ ਨੂੰ ਕਾਇਮ ਰੱਖਣਾ ਚਾਹੁੰਦੇ ਹਨ,ਇਸੇ ਲਈ ਉਨ੍ਹਾਂ ਅਤੇ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਦਿੱਲੀ ਕਮੇਟੀ ਦੀਆਂ ਆਮ ਚੋਣਾਂ ਲਮਕਾਉਣ ਲਈ ਸਿੱਧੇ ਅਸਿੱਧੇ ਤਰੀਕੇ ਨਾਲ ਹਰ ਹਰਬਾ ਵਰਤਿਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਸ. ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਾਮਲਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਨਾਲ ਇਹ ਸਾਬਤ ਹੋ ਗਿਆ ਹੈ ਕਿ ਕਾਲਕਾ ਦਿੱਲੀ ਕਮੇਟੀ ਪ੍ਰਬੰਧ 'ਤੇ ਆਪਣੇ ਗੈਰ ਕਾਨੂੰਨੀ ਕਬਜ਼ੇ ਨੂੰ ਕਾਇਮ ਰੱਖਣਾ ਚਾਹੁੰਦੇ ਹਨ ਅਤੇ ਉਹ ਇਹ ਨਹੀਂ ਚਾਹੁੰਦੇ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਛੇਤੀ ਹੋ ਜਾਣ ¢ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੀਆਂ ਆਮ ਚੋਣਾਂ ਜੋ ਕਿ ਦਿੱਲੀ ਦੀ ਸਿੱਖ ਸੰਗਤ ਦਾ ਅਧਿਕਾਰ ਹੈ ¢ ਪਰ ਚੋਣਾਂ ਨੂੰ ਜਾਣ ਬੁੱਝ ਕੇ ਲਮਕਾਇਆ ਜਾ ਰਿਹਾ ਹੈ ¢ ਸਰਨਾ ਨੇ ਕਿਹਾ ਕਿ ਦਿੱਲੀ ਦੀ ਸੰਗਤ ਅਤੇ ਕੌਮ ਦੇ ਸੇਵਾਦਾਰ ਹੋਣ ਨਾਤੇ ਇਹਨਾਂ ਚੋਣਾਂ ਲਈ ਤੇ ਪੰਥਕ ਮਸਲਿਆਂ ਲਈ ਆਵਾਜ਼ ਬੁਲੰਦ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ ¢ ਉਨ੍ਹਾਂ ਕਿਹਾ ਕਿ ਸ਼ਬਦਾਂ ਦਾ ਜਾਲ ਬੁਣ ਕੇ ਕਾਲਕਾ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਗੁਮਰਾਹ ਨਹੀਂ ਕਰ ਸਕਦੇ ¢ ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖਾਂ ਦੀ ਭਾਰੀ ਨਾਰਾਜ਼ਗੀ ਦੇ ਮੱਦੇਨਜ਼ਰ ਹੀ ਕਾਲਕਾ ਟੀਮ ਦਿੱਲੀ ਕਮੇਟੀ ਦੀਆਂ ਚੋਣਾਂ ਨੂੰ ਲਮਕਾਉਣ ਲਈ ਹਰ ਸੰਭਵ ਯਤਨ 'ਚ ਜੁੱਟੀਆਂ ਹੋਈ ਹੈ ¢
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੰਗਿਆਂ ਦੇ ਮੁਲਜ਼ਮ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ਰਮਾ ਅਗਲੀ ਖ਼ਬਰ ਸ਼ਿਵ ਨਗਰ ਦੀਆਂ ਸੰਗਤਾਂ ਨੂੰ ਗੁ: ਪਾਉਂਟਾ ਸਾਹਿਬ ਸਮੇਤ ਹੋਰਨਾ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ ਨਵੀਂ ਪਨੀਰੀ ਤੇ...
Ad Position 24