ਨਵੀਂ ਦਿੱਲੀ,1 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਅਮਿਤ ਸ਼ਰਮਾ ਨੇ 2020 ਦੇ ਉੱਤਰ ਪੂਰਬੀ ਦਿੱਲੀ ਦੰਗਿਆਂ ਦੀ ਸਾਜ਼ਸ਼ ਨਾਲ ਜੁੜੇ ਮਾਮਲੇ ਵਿਚ ਮੁਲਜ਼ਮ ਸਾਬਕਾ ਆਪ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਦੀ ਸੁਣਵਾਈ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਹੈ ¢ ਦਿੱਲੀ ਦੀ ਇਕ ਕੋਰਟ ਤਾਹਿਰ ਹੁਸੈਨ ਦੀ ਦੂਜੀ ਜ਼ਮਾਨਤ ਪਟੀਸ਼ਨ 29 ਜਨਵਰੀ ਨੂੰ ਖ਼ਾਰਜ ਕਰ ਦਿੱਤੀ ਸੀ,ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਫ਼ੈਸਲੇ ਨੂੰ ਚੁਨੌਤੀ ਦਿੱਤੀ ਸੀ ¢ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਜਸਟਿਸ ਸੌਰਭ ਬੈਨਰਜੀ ਅਤੇ ਜਸਟਿਸ ਅਮਿਤ ਸ਼ਰਮਾ ਦੀ ਵੈਕੇਸ਼ਨ ਬੈਂਚ ਸਾਹਮਣੇ ਹੋਣੀ ਸੀ ¢ ਪਰ ਜਸਟਿਸ ਅਮਿਤ ਸ਼ਰਮਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਅਲੱਗ ਕਰ ਲਿਆ ¢ ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਦੂਜੀ ਵੈਕੇਸ਼ਨ ਬੈਂਚ ਕਰੇਗੀ ¢ ਦੱਸਣਯੋਗ ਹੈ ਕਿ ਤਾਹਿਰ ਹੁਸੈਨ 'ਤੇ ਦੰਗਿਆਂ ਨੂੰ ਭੜਕਾਉਣ ਦੀ ਸਾਜ਼ਸ਼ ਅਤੇ ਸ਼ਾਮਲ ਹੋਣ ਦਾ ਦੋਸ਼ ਹੈ ¢