ਨਵੀਂ ਦਿੱਲੀ, 1 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਦੇ ਦਿਨਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਦਿੱਲੀ ਦੇ ਆਈ.ਟੀ.ਓ. ਸਥਿਤ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ (ਐਸ.ਪੀ.ਏ.) ਕੈਂਪਸ ਵਿਚ ਦੂਸਰੀ ਮੰਜ਼ਿਲ 'ਤੇ ਅੱਗ ਲੱਗਣ 'ਤੇ ਅੱਗ ਦੀਆਂ ਲਪਟਾਂ ਉੱਡਣ 'ਤੇ ਲੋਕਾਂ ਵਿਚ ਕਾਫ਼ੀ ਰੌਲਾ ਪੈ ਗਿਆ | ਇਸ ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੇ ਆ ਕੇ ਆਪਣੀ ਕਾਰਵਾਈ ਕਰ ਕੇ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਵਿਚ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ | ਇਹ ਅੱਗ ਕਿਵੇਂ ਲੱਗੀ, ਇਸ ਸੰਬੰਧੀ ਅਜੇ ਪਤਾ ਨਹੀਂ ਲੱਗ ਸਕਿਆ | ਪੁਲਿਸ ਇਸ ਮਾਮਲੇ ਵਿਚ ਕੈਂਪਸ ਦੇ ਅਧਿਕਾਰੀਆਂ ਤੋਂ ਪੁੱਛ ਪੜਤਾਲ ਕਰ ਰਹੀ ਹੈ |