ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਹੁਨਰ ਵਿਕਾਸ ਅਤੇ ਸਾਖਰਤਾ ਮੰਤਰਾਲੇ ਦੁਆਰਾ ਚਲਾਏ ਜਾ ਰਹੇ ਜਨ ਸਿੱਖਿਆ ਸੰਸਥਾਨ ਸਿਰਸਾ ਨੇ ਮੰਗਲਵਾਰ ਨੂੰ ਆਪਣੇ ਮਾਡਲ ਟਾਊਨ ਸਿਖਲਾਈ ਕੇਂਦਰ ਵਿਖੇ ਇੱਕ ਨਵੇਂ ਸਿਲਾਈ ਅਤੇ ਜੂਟ ਉਤਪਾਦ ਸਿਖਲਾਈ ਕੇਂਦਰ ਦਾ ਉਦਘਾਟਨ ਨਗਰ ਕੌਂਸਲ ਦੇ ਚੇਅਰਮੈਨ ਮਹੇਸ਼ ਗੋਇਲ ਨੇ ਕੀਤਾ, ਜਦੋਂ ਕਿ ਸੰਸਥਾ ਦੇ ਡਾਇਰੈਕਟਰ ਧਰਮਪਾਲ ਗਰਗ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ | ਸੰਸਥਾ ਦੇ ਡਾਇਰੈਕਟਰ ਧਰਮਪਾਲ ਗਰਗ ਨੇ ਕਿਹਾ ਕਿ ਇਸ ਸਿਖਲਾਈ ਕੇਂਦਰ ਰਾਹੀਂ ਇਲਾਕੇ ਦੀਆਂ ਅÏਰਤਾਂ ਅਤੇ ਨੌਜਵਾਨਾਂ ਨੂੰ ਸਿਲਾਈ ਅਤੇ ਜੂਟ ਉਤਪਾਦ ਨਿਰਮਾਣ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਉਹ ਸਵੈ-ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣਗੇ | ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਸਿਖਲਾਈ ਅੱਜ ਇੱਕ ਲੋੜ ਹੈ ਅਤੇ ਅਜਿਹੇ ਕੇਂਦਰਾਂ ਨੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਜਨ ਸਿੱਖਿਆ ਸੰਸਥਾਨ ਸਮੇਂ-ਸਮੇਂ 'ਤੇ ਵੱਖ-ਵੱਖ ਕਿੱਤਿਆਂ ਲਈ ਸਿਖਲਾਈ ਪ੍ਰੋਗਰਾਮ ਚਲਾਉਂਦਾ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਅਤੇ ਅÏਰਤਾਂ ਨੂੰ ਹੁਨਰ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ | ਇਸ ਮੌਕੇ 'ਤੇ ਪ੍ਰੋਗਰਾਮ ਅਫਸਰ ਮਹੇਸ਼ ਕੁਮਾਰ, ਟ੍ਰੇਨਰ ਪਰਮਜੀਤ ਕੌਰ ਆਦਿ ਮੌਜੂਦ ਸਨ |