24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦੁਆਰਾ ਨੱਕਾ ਸਾਹਿਬ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ 5 ਤੋਂ

Ad Position 21
No active advertisement
ਅਜੀਤ ਡੈਸਕ 03-06-2026
ਟੋਹਾਣਾ, 2 ਜੂਨ (ਮਨਜੀਤ ਸਿੰਘ) - ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਦੀਵਾਨ 5 ਜੂਨ ਤੋਂ 7 ਜੂਨ 2026 ਤੱਕ ਗੁਰਦੁਆਰਾ ਨੱਕਾ ਸਾਹਿਬ (ਟੋਹਾਣਾ-ਮੂਣਕ ਰੋਡ) ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾਣਗੇ | ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 5 ਅਤੇ 6 ਜੂਨ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਅਤੇ 7 ਜੂਨ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਧਾਰਮਿਕ ਦੀਵਾਨ ਸਜਣਗੇ | ਇਸ ਦੌਰਾਨ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਸਮਾਗਮ ਵਿੱਚ ਸੰਤ-ਮਹਾਂਪੁਰਖ ਅਤੇ ਪੰਥਕ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੀਆਂ | ਪ੍ਰਬੰਧਕਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ ਤਾਂ ਜੋ ਗੁਰੂ ਸਾਹਿਬ ਦੀ ਸ਼ਹੀਦੀ ਤੋਂ ਮਿਲਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਇਆ ਜਾ ਸਕੇ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਪ੍ਰਬੰਧਕ ਕਮੇਟੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਪਾਵਨ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਫਸਲ ਖਰਾਬਾ ਪੂਰਤੀ ਪੋਰਟਲ ਖੋਲ੍ਹਣ ਸਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਲੋਂ ਪੰਜ ਦਿਨਾ ਅਧਿਆਪਕ ਸਿਖਲਾਈ ਪ੍ਰੋਗਰਾਮ ਸਮਾਪਤ
Ad Position 24