24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

20 ਲੱਖ ਰੁਪਏ ਕੀਮਤ ਦੀਆਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਕਾਰ 'ਚ ਸਵਾਰ ਦੋ ਨੌਜਵਾਨਾਂ ਨੂੰ ਕਰੀਬ 20 ਲੱਖ ਰੁਪਏ ਕੀਮਤ ਦੀਆਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਿਰਸਾ ਦੇ ਐਸਪੀ ਦੀਪਕ ਸਹਾਰਨ ਨੇ ਦੱਸਿਆ ਕਿ ਜ਼ਿਲ੍ਹੇ ਦੀ ਸੀਆਈਏ ਪੁਲਿਸ ਅਤੇ ਡਰੱਗ ਕੰਟਰੋਲ ਵਿਭਾਗ ਦੀ ਇੱਕ ਸਾਂਝੀ ਟੀਮ ਨੇ ਮਹੱਤਵਪੂਰਨ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਇੱਕ ਬ੍ਰੇਜ਼ਾ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਲਗਭਗ 20 ਲੱਖ ਰੁਪਏ ਦੀਆਂ 99,600 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੇ ਜ਼ਖ਼ੀਰੇ ਸਮੇਤ ਗਿ੍ਫ਼ਤਾਰ ਕੀਤਾ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਇੱਕ ਟੀਮ ਭਾਈ ਕਨ੍ਹਈਆ ਆਸ਼ਰਮ ਗਲੀ ਵੱਲ ਜਾ ਰਹੀ ਮਹਿਲਾ ਬਹੁਤਕਨੀਕੀ ਕਾਲਜ ਦੇ ਪਿੱਛੇ ਦੇ ਖੇਤਰ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ | ਇਸ ਦੌਰਾਨ ਇੱਕ ਬ੍ਰੇਜ਼ਾ ਕਾਰ ਉਲਟ ਦਿਸ਼ਾ ਤੋਂ ਆਉਂਦੀ ਦਿਖਾਈ ਦਿੱਤੀ | ਪੁਲਿਸ ਟੀਮ ਨੂੰ ਦੇਖ ਕੇ ਡਰਾਈਵਰ ਨੇ ਕਾਰ ਵਾਪਿਸ ਮੋੜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਦੇ ਜਵਾਨਾਂ ਨੇ ਉਸ ਰੋਕ ਲਿਆ | ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਚੋਂ ਗੋਲੀਆਂ ਤੇ ਕੈਪਸੂਲ ਮਿਲੇ | ਜਦੋਂ ਉਨ੍ਹਾਂ ਦੀ ਗਿਣਤੀ ਕੀਤੀ ਗਈ ਤਾਂ ਉਨ੍ਹਾਂ ਤੋਂ 40,800 ਸਿਗਨੋਰ ਕੈਪਸੂਲ (136 ਡੱਬੇ) ਅਤੇ 58,800 ਟੈਪੈਂਟਾਡੋਲ ਗੋਲੀਆਂ (196 ਡੱਬੇ) ਬਰਾਮਦ ਹੋਏ | ਕਾਰ 'ਚ ਸਵਾਰ ਮੁਲਜ਼ਮਾਂ ਦੀ ਪਛਾਣ ਗੋਗੀ ਪੁੱਤਰ ਰਾਜ ਕੁਮਾਰ ਵਾਸੀ ਸੰਜੈ ਕਲੋਨੀ ਅਤੇ ਅਜੈ ਪੁੱਤਰ ਜੈ ਪ੍ਰਕਾਸ਼ ਵਾਸੀ ਸੁਭਾਸ਼ ਬਸਤੀ ਸਿਰਸਾ ਵਜੋਂ ਹੋਈ ਹੈ | ਜ਼ਬਤ ਕੀਤੇ ਗਏੇ ਕੈਪਸੂਲ ਅਤੇ ਗੋਲੀਆਂ ਦੀ ਕੀਮਤ ਲਗਭਗ 20 ਲੱਖ ਰੁਪਏ ਦੱਸੀ ਜਾ ਰਹੀ ਹੈ | ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਡਰੱਗ ਕੰਟਰੋਲ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜਾਖ਼ਲ ਵਿੱਚ ਰੇਲਵੇ ਓਵਰਬਿ੍ਜ ਨਿਰਮਾਣ ਕਾਰਨ ਬੱਸਾਂ ਦਾ ਰੂਟ ਬਦਲਿਆ, ਯਾਤਰੀਆਂ ਲਈ ਨਵਾਂ ਅਸਥਾਈ ਬੱਸ ਸਟੈਂਡ ਬਣਾਇਆ <br... ਅਗਲੀ ਖ਼ਬਰ ਸ੍ਰੀ ਸੋਮਨਾਥ ਮੰਦਰ ਦੇ ਮੁਫ਼ਤ ਦਰਸ਼ਨਾਂ ਲਈ 6 ਜੂਨ ਤੱਕ ਅਪਲਾਈ ਕੀਤਾ ਜਾ ਸਕਦੈ-ਡੀ.ਸੀ.
Ad Position 24