ਨਵੀਂ ਦਿੱਲੀ,2 ਜੂਨ (ਜਗਤਾਰ ਸਿੰਘ)-ਲਾਜਪਤ ਨਗਰ ਹਲਕੇ ਨਾਲ ਸਬੰਧਿਤ ਅਕਾਲੀ ਆਗੂ ਜਸਵੰਤ ਸਿੰਘ ਬਿੱਟੂ ਆਪਣੇ ਸਹਿਯੋਗੀਆਂ ਸਮੇਤ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਲ ਹੋ ਗਏ ¢ ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ ¢ ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਉਹ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਲ ਹੋਏ ਹਨ ¢ ਕਾਲਕਾ ਤੇ ਕਾਹਲੋਂ ਨੇ ਇਸ ਮੌਕੇ ਦਿੱਲੀ ਕਮੇਟੀ ਦੀਆਂ ਉਪਲਬਧੀਆਂ ਤੇ ਸੇਵਾਵਾਂ ਤੋਂ ਜਾਣੂ ਕਰਾਉਂਦੇ ਹੋਏ ਦਾਅਵਾ ਕੀਤਾ ਕਿ ਇਹਨਾ ਸੇਵਾਵਾਂ ਦੇ ਮੱਦੇਨਜ਼ਰ ਹੀ ਲੋਕ ਵੱਧ ਤੋਂ ਵੱਧ ਸਾਡੀ ਪਾਰਟੀ ਨਾਲ ਜੁੜ ਰਹੇ ਹਨ ¢ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਘਰਾਂ ਦੀ ਸੇਵਾ ਦੇ ਨਾਲ-ਨਾਲ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਸੰਗਤਾਂ ਪੂਰਾ ਸਹਿਯੋਗ ਦੇਣ ¢ ਇਸ ਮੌਕੇ ਪਾਰਟੀ ਨਾਲ ਜੁੜੀਆਂ ਕਈ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ ¢