24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੁਲਿਸ ਥਾਣਾ ਸਿਟੀ ਟੋਹਾਣਾ ਵਲੋਂ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਮਾਮਲੇ ਦਾ ਮੁੱਖ ਸਪਲਾਇਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਟੋਹਾਣਾ, 2 ਜੂਨ (ਮਨਜੀਤ ਸਿੰਘ) - ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਜ਼ਬਤ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, ਪੁਲਿਸ ਥਾਣਾ ਸਿਟੀ ਟੋਹਾਣਾ ਨੇ ਮੁੱਖ ਸਪਲਾਇਰ ਸਾਹਿਲ ਪੁੱਤਰ ਪ੍ਰਹਿਲਾਦ ਸਿੰਘ ਵਾਸੀ ਰਾਮ ਨਗਰ ਟੋਹਾਣਾ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਪੁਲਿਸ ਥਾਣਾ ਸਿਟੀ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ 31 ਮਈ, 2026 ਨੂੰ ਪੁਲਿਸ ਥਾਣਾ ਸਿਟੀ ਟੋਹਾਣਾ ਵਿੱਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਬੀ/61/85 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇੱਕ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਟੋਹਾਣਾ ਦੀ ਗੁਪਤਾ ਕਲੋਨੀ ਦੇ ਰਹਿਣ ਵਾਲੇ ਸੰਜੇ ਉਰਫ਼ ਸੰਜੂ ਨੂੰ ਗਿ੍ਫ਼ਤਾਰ ਕੀਤਾ, ਜਿਸ ਦੇ ਕਬਜ਼ੇ ਵਿੱਚੋਂ 6.88 ਗ੍ਰਾਮ ਹੈਰੋਇਨ ਅਤੇ ਲਗਭਗ 10,800 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਸਨ | ਜਾਂਚ ਦੌਰਾਨ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਟੋਹਾਣਾ ਦੇ ਰਾਮ ਨਗਰ ਦੇ ਵਸਨੀਕ ਪ੍ਰਹਿਲਾਦ ਸਿੰਘ ਦੇ ਪੁੱਤਰ ਸਾਹਿਲ ਦਾ ਨਾਮ ਮੁੱਖ ਸਪਲਾਇਰ ਵਜੋਂ ਸਾਹਮਣੇ ਆਇਆ | ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਨਸ਼ਿਆਂ ਦੇ ਸਰੋਤ ਸਪਲਾਈ ਨੈੱਟਵਰਕ ਅਤੇ ਇਸ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਨਗਰ ਪ੍ਰੀਸ਼ਦ ਰਾਮ ਭਰੋਸੇ ਚੱਲ ਰਹੀ, ਸ਼ਹਿਰ ਦੇ ਵਿਕਾਸ ਕਾਰਜ ਅੱਧ-ਵਿਚਾਲੇ ਲਟਕੇ-ਰਾਮ ਕੁਮਾਰ ਸੈਣੀ ਅਗਲੀ ਖ਼ਬਰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਸਹਿ ਦੋਸ਼ੀ ਥਾਣਾ ਸਿਟੀ ਟੋਹਾਣਾ ਨੇ ਕੀਤਾ ਗਿ੍ਫ਼ਤਾ...
Ad Position 24