14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬੱਚਿਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਉਣ ਲਈ ਪੇਪਰ ਲੀਕ ਵਰਗੀਆਂ ਘਟਨਾਵਾਂ ਰੋਕਣਾ ਬੇਹੱਦ ਜ਼ਰੂਰੀ- ਮਲਸੀਆਂ

Ad Position 21
No active advertisement
ਅਜੀਤ ਡੈਸਕ 04-06-2026
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਸੱਦੀ ਗਈ ਇੱਕ ਗੈਰ ਰਸਮੀ ਮੀਟਿੰਗ ਵਿਚ ਨੀਟ ਸਮੇਤ ਹੋਰ ਮੁਕਾਬਲਾ ਪ੍ਰੀਖਿਆਵਾਂ ਲੀਕ ਹੋਣ 'ਤੇ ਡੂੰਘੀ ਚਿੰਤਾ ਜਤਾਈ ਗਈ ਅਤੇ ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਅਜਿਹਾ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਕੋਈ ਵੀ ਪੇਪਰ ਲੀਕ ਨਾ ਹੋ ਸਕੇ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰਿਆਂ ਵੱਲੋਂ ਇਸ ਗੱਲ 'ਤੇ ਡੂੰਘੀ ਚਿੰਤਾ ਜਤਾਈ ਕਈ ਕਿ ਨੀਟ ਤੇ ਹੋਰ ਮੁਕਾਬਲਾ ਪ੍ਰੀਖਿਆ ਦੇ ਪੇਪਰ ਲੀਕ ਹੋਣ ਕਾਰਨ ਬੱਚਿਆਂ ਦੇ ਦਿਮਾਗ਼ 'ਤੇ ਬਹੁਤ ਮਾੜਾ ਅਸਰ ਪੈ ਸਕਦਾ ਹੈ, ਇਸ ਲਈ ਪੇਪਰ ਲੀਕ ਕਰਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ¢ ਉਨ੍ਹਾਂ ਕਿਹਾ ਕਿ ਕਿਸੇ ਵੀ ਮੁਕਾਬਲਾ ਪ੍ਰੀਖਿਆ ਲਈ ਬੱਚੇ ਮਹੀਨਿਆਂ ਬੱਧੀ ਦਿਨ ਰਾਤ ਸਖ਼ਤ ਮਿਹਨਤ ਕਰਦੇ ਹਨ ਪਰ ਜਦੋਂ ਪ੍ਰੀਖਿਆ ਦੇਣ ਤੋਂ ਬਾਅਦ ਉਨ੍ਹਾਂ ਨੂੰ ਨਤੀਜਿਆਂ ਦੀ ਉਡੀਕ ਹੁੰਦੀ ਹੈ ਤਾਂ ਪਤਾ ਚਲਦਾ ਹੈ ਕਿ ਪੇਪਰ ਰੱਦ ਹੋ ਗਿਆ ਹੈ ਕਿਉਂਕਿ ਪੇਪਰ ਲੀਕ ਹੋ ਗਿਆ ਸੀ ¢ ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਮਾਨਸਿਕ ਪੱਧਰ 'ਤੇ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ¢ ਉਨ੍ਹਾਂ ਅਪੀਲ ਕੀਤੀ ਕਿ ਨੀਟ ਤੇ ਹੋਰ ਮੁਕਾਬਲਾ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਤੋਂ ਰੋਕਣ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬੱਚਿਆਂ ਦਾ ਭਵਿੱਖ ਤਬਾਹ ਹੋਣ ਤੋਂ ਬਚਾਇਆ ਜਾ ਸਕੇ ¢
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਪਾਸ ਕਰਨ ਤੋਂ ਪਹਿਲਾਂ 'ਪੰਥ' ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ ? -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਅਗਲੀ ਖ਼ਬਰ ਯਾਤਰੀਆਂ ਲਈ ਰੇਲਵੇ ਚਲਾਏਗਾ ਵਿਸ਼ੇਸ਼ ਰੇਲ ਗੱਡੀਆਂ
Ad Position 24