14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਾਮਵਰ ਸ਼ਖ਼ਸੀਅਤਾਂ ਵਲੋਂ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਦੀਆਂ ਸੇਵਾਵਾਂ ਦੀ ਸ਼ਲਾਘਾ

Ad Position 21
No active advertisement
ਅਜੀਤ ਡੈਸਕ 04-06-2026
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)-ਪਿਛਲੇ ਕਾਫੀ ਸਮੇਂ ਤੋਂ ਦਿੱਲੀ ਅਤੇ ਬਾਹਰਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਦੇਣ ਵਾਲੀ ਇੱਕੋ ਇਕ ਸੰਸਥਾ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਵੱਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਲਾਘਾ ਕੀਤੀ¢ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਆਪਣੇ ਸੁਨੇਹੇ ਵਿਚ ਕਿਹਾ ਹੈ ਕਿ ਗੁਰਮੁਖੀ ਵਿੱਦਿਆ ਦਾ ਪ੍ਰਚਾਰ ਪ੍ਰਸਾਰ ਕਰਨਾ ਵੀ ਬਹੁਤ ਵੱਡੀ ਸੇਵਾ ਹੈ, ਕਿਉਂਕਿ ਜੋ ਵੀ ਪ੍ਰੇਮੀ ਵਿੱਦਿਆ ਪੜ੍ਹਦਾ ਹੈ ਉਹ ਸਹਿਜੇ ਸਹਿਜੇ ਗੁਰਬਾਣੀ ਨਾਲ ਜੁੜ ਜਾਂਦਾ ਹੈ ¢ ਉਨ੍ਹਾਂ ਕਿਹਾ ਕਿ ਫੋਰਮ ਦੇ ਮੁਖੀ ਸੱਚਖੰਡ ਵਾਸੀ ਬੀ. ਵਰਿੰਦਰਜੀਤ ਸਿੰਘ ਨੇ ਸਾਰੀ ਉਮਰ ਪੰਜਾਬੀ ਬੋਲੀ ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕੀਤੀ ਅਤੇ ਫੋਰਮ ਦੀ ਪੂਰੀ ਟੀਮ ਉਸੇ ਦਿ੍ੜ ਨਿਸ਼ਚੇ ਨਾਲ ਇਸ ਸੇਵਾ ਨੂੰ ਨਿਭਾ ਰਹੀ ਹੈ ¢ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਪ੍ਰਮੋਸ਼ਨ ਫੋਰਮ ਸਾਡੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਦੀ ਨਿਸ਼ਕਾਮ ਸੇਵਾ ਕਰ ਰਹੀ ਹੈ ¢ ਇਹ ਸੰਸਥਾ ਗੈਰ ਪੰਜਾਬੀ ਇਲਾਕਿਆਂ ਵਿੱਚ ਵੱਸਦੀ ਪੰਜਾਬੀ ਵਸੋਂ ਨੂੰ ਭਾਸ਼ਾ ਅਤੇ ਲਿਪੀ ਨਾਲ ਜੋੜ ਰਹੀ ਹੈ ਜੋ ਕਿ ਬਹੁਤ ਹੀ ਮਹੱਤਵ ਪੂਰਨ ਕਾਰਜ ਹੈ¢ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੁਨੇਹੇ ਵਿਚ ਕਿਹਾ ਹੈ ਕਿ ਪੰਜਾਬੀ ਭਾਸ਼ਾ ਗੁਰੂ ਨਾਲ ਜੁੜਨ ਅਤੇ ਗੁਰਬਾਣੀ ਨੂੰ ਸਮਝਣ ਦਾ ਮੁੱਖ ਸਰੋਤ ਹੈ ਅਤੇ ਗੁਰਬਾਣੀ ਸਿੱਖ ਦੇ ਜੀਵਨ ਦਾ ਅਭਿੰਨ ਅੰਗ ਹੈ ¢ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਦਾ ਪੰਜਾਬੀ ਪੜਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾ ਯੋਗ ਕੰਮ ਅਤੇ ਮਾਣ ਕਰਨ ਵਾਲੀ ਗੱਲ ਹੈ ¢ ਜਸਟਿਸ ਤਲਵੰਤ ਸਿੰਘ ਨੇ ਆਪਣੇ ਸੁਨੇਹੇ ਵਿਚ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਵੱਲੋਂ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਸ ਜਤਾਈ ਕਿ ਫੋਰਮ ਵੱਲੋਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ ¢
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਬੇਅਦਬੀ ਕਾਨੂੰਨ ਪਾਸ ਕਰਨ ਤੋਂ ਪਹਿਲਾਂ 'ਪੰਥ' ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ ? -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ
Ad Position 24