17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਟਰਾਂਸਫ਼ਾਰਮਰ ਲਗਾਏ ਬਿਨਾਂ ਚਾਂਦਪੁਰਾ ਨੂੰ ਬਿਜਲੀ ਦੇਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 05-06-2026

ਟੋਹਾਣਾ, 4 ਜੂਨ (ਮਨਜੀਤ ਸਿੰਘ)- ਜਾਖ਼ਲ ਬਲਾਕ ਦੇ ਪਿੰਡ ਮਿਓਾਦ ਖ਼ੁਰਦ, ਮਿਓਾਦ ਕਲਾਂ ਅਤੇ ਚਾਂਦਪੁਰਾ ਵਿਚਾਲੇ ਬਿਜਲੀ ਸਪਲਾਈ ਨੂੰ ਲੈ ਕੇ ਵਿਵਾਦ ਹੁਣ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ | ਬਿਜਲੀ ਸਮੱਸਿਆ ਦੇ ਹੱਲ ਲਈ ਮਿਓਾਦ ਖ਼ੁਰਦ ਅਤੇ ਮਿਓਾਦ ਕਲਾਂ ਦੇ ਵਾਸੀਆਂ ਨੇ 33 ਕੇ.ਵੀ. ਬਿਜਲੀ ਘਰ ਦੇ ਨੇੜੇ ਖੇਤਾਂ ਵਿੱਚ ਟੈਂਟ ਲਗਾ ਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ | ਧਰਨਾਕਾਰੀਆਂ ਦਾ ਕਹਿਣਾ ਹੈ ਕਿ ਚਾਂਦਪੁਰਾ ਫੀਡਰ ਨੂੰ ਬਿਜਲੀ ਸਪਲਾਈ ਦੇਣ ਤੋਂ ਪਹਿਲਾਂ ਬਿਜਲੀ ਵਿਭਾਗ ਵਲੋਂ ਲੋੜੀਂਦਾ ਟਰਾਂਸਫ਼ਾਰਮਰ ਲਗਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਬਿਨਾਂ ਢੁਕਵੇਂ ਬਿਜਲੀ ਢਾਂਚੇ ਦੇ ਚਾਂਦਪੁਰਾ ਨੂੰ ਸਪਲਾਈ ਦੇਣ ਨਾਲ ਮਿਓਾਦ ਖ਼ੁਰਦ ਅਤੇ ਮਿਓਾਦ ਕਲਾਂ ਦੇ ਖਪਤਕਾਰਾਂ ਨੂੰ ਵੋਲਟੇਜ ਘਾਟ ਅਤੇ ਬਿਜਲੀ ਕਟੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਕਤ ਪਿੰਡਾਂ ਦੇ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਵਿਭਾਗ ਨੇ ਜਲਦ ਕੋਈ ਪੱਕਾ ਹੱਲ ਨਾ ਕੱਢਿਆ ਤਾਂ ਤਿੰਨਾਂ ਪਿੰਡਾਂ ਵਿੱਚ ਤਣਾਅ ਵਾਲਾ ਮਾਹੌਲ ਬਣ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੀ ਹੋਵੇਗੀ | ਧਰਨੇ 'ਤੇ ਬੈਠੇ ਲੋਕਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ | ਉੱਧਰ ਇਸ ਮਾਮਲੇ ਨੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਦਿਆਂ ਰਾਜਨੀਤਿਕ ਅਤੇ ਸਮਾਜਿਕ ਵਰਗਾਂ ਦਾ ਵੀ ਧਿਆਨ ਆਪਣੇ ਵੱਲ ਖਿੱਚ ਲਿਆ ਹੈ | ਲੋਕਾਂ ਦੀ ਮੰਗ ਹੈ ਕਿ ਬਿਜਲੀ ਵਿਭਾਗ ਤਕਨੀਕੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਟਰਾਂਸਫ਼ਾਰਮਰ ਲਗਾ ਕੇ ਵਿਵਾਦ ਦਾ ਸਥਾਈ ਹੱਲ ਕਰੇ ਤਾਂ ਜੋ ਕਿਸੇ ਵੀ ਪਿੰਡ ਦੇ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦਾ ਕੁਰੂਕਸ਼ੇਤਰ ਮਾਡਲ ਇਕ ਮਿਸਾਲ ਕਾਇਮ ਕਰੇਗਾ-ਡਾ. ਅਰਚਨਾ ਗੁਪਤਾ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ-ਆਕਾਸ਼ ਸ਼ਰਮਾ <br/>
Ad Position 24