04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਢੌਰਾ ਇਲਾਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇ ਵਿਸ਼ੇਸ਼ ਫੰਡ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਯਮੁਨਾਨਗਰ, 5 ਜੂਨ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਢੌਰਾ ਹਲਕੇ ਦੇ ਵਿਆਸਪੁਰ ਸਥਿਤ ਐਸ਼ਵਰਿਆ ਪੈਲੇਸ ਵਿਖੇ ਪਹੁੰਚਣ 'ਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਸੈਣੀ ਨੇ ਸਾਬਕਾ ਕਾਂਗਰਸੀ ਨੇਤਾ ਅਤੇ ਇੰਜੀ. ਰਿਸ਼ੀ ਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਦਾ ਭਾਜਪਾ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦੇ ਹਨ | ਉਨ੍ਹਾਂ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋ ਕੇ ਇੰਜੀ. ਰਿਸ਼ੀਪਾਲ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸਦਾ ਪਾਰਟੀ ਸਵਾਗਤ ਕਰਦੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇੰਜੀ. ਰਿਸ਼ੀਪਾਲ ਵਲੋਂ ਸਢੌਰਾ ਇਲਾਕੇ ਦੇ ਵਿਕਾਸ ਸੰਬੰਧੀ ਦਿੱਤੇ ਗਏ ਮੰਗ ਪੱਤਰ ਨੂੰ ਸਕਾਰਾਤਮਕ ਢੰਗ ਨਾਲ ਵਿਚਾਰਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ | ਇਸ ਮੌਕੇ ਸਢੌਰਾ ਇਲਾਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਰੁ. ਦੀ ਵਿਸ਼ੇਸ਼ ਰਾਸ਼ੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲੋਕ ਭਲਾਈ ਸਕੀਮਾਂ ਨੂੰ ਕੁਸ਼ਲਤਾ ਨਾਲ ਚਲਾ ਰਹੀ ਹੈ | ਉਨ੍ਹਾਂ ਕਿਹਾ ਕਿ ਹਾਲਾਂਕਿ, ਭਾਜਪਾ ਨੇ ਹਰਿਆਣਾ ਦੇ ਲੋਕਾਂ ਦੀ ਸੇਵਾ ਲਈ ਚੋਣਾਂ ਤੋਂ ਪਹਿਲਾਂ ਕੀਤੇ ਗਏ ਬਹੁਤ ਸਾਰੇ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ਜ਼ਿਆਦਾਤਰ ਵਾਅਦੇ ਪੂਰੇ ਹੋਣ ਮਗਰੋਂ ਬਾਕੀ ਬਚੇ ਵਾਅਦੇ ਵੀ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ ਨੂੰ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਿਸ ਤਹਿਤ ਉਨ੍ਹਾਂ ਦੀ ਅਗਵਾਈ ਵਿਚ ਦੂਜੀ ਸਰਕਾਰ ਬਣਨ ਤੋਂ ਬਾਅਦ 25,000 ਨੌਜਵਾਨਾਂ ਨੂੰ ਬਿਨਾਂ ਕਿਸੇ ਫੀਸ ਜਾਂ ਖਰਚ ਦੇ ਨਿਯੁਕਤੀ ਪੱਤਰ ਦਿੱਤੇ ਗਏ | ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ 180,000 ਰੁ. ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਕਿਫਾਇਤੀ ਗੈਸ ਸਿਲੰਡਰ ਮੁਹੱਈਆ ਕਰਵਾਏ ਹਨ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਮੇਅਰ ਯਮੁਨਾਨਗਰ ਸੁਮਨ ਬਾਹਮਣੀ, ਡੀ. ਸੀ. ਪ੍ਰੀਤੀ, ਐਸ. ਪੀ. ਕਮਲਦੀਪ ਗੋਇਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਮੇਸ਼ ਠਸਕਾ, ਨਗਰ ਕੌਂਸਲ ਸਢੌਰਾ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਸ਼ਰਮਾ, ਸਾਬਕਾ ਮੁੱਖ ਮੰਤਰੀ ਸਢੌਰਾ ਚਹਿਰਾ, ਬਲਜੀਤ ਸਿੰਘ ਸਲਾਹਕਾਰ ਤਰੁਣ ਭੰਡਾਰੀ, ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਈਸ਼ਵਰ ਪਾਲਕਾ, ਸਾਬਕਾ ਮੇਅਰ ਮਦਨ ਚੌਹਾਨ, ਸਾਬਕਾ ਚੇਅਰਮੈਨ ਰਾਮ ਨਿਵਾਸ ਗਰਗ, ਸਾਬਕਾ ਚੇਅਰਪਰਸਨ ਰੋਜ਼ੀ ਮਲਿਕ ਆਨੰਦ, ਸਾਬਕਾ ਚੇਅਰਮੈਨ ਭੋਪਾਲ ਖੱਦਰੀ, ਪ੍ਰੀਤੀ ਜੌਹਰ, ਸੁਰਿੰਦਰ ਬੰਕਟ, ਵਰਿੰਦਰ ਸਿੰਘ ਚੌਹਾਨ, ਯੁਵਾ ਮੋਰਚਾ ਦੇ ਸੂਬਾ ਸਕੱਤਰ ਪੁਨੀਤ ਬਿੰਦਲ, ਵਿਆਸਪੁਰ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਸਰਪੰਚ ਸ਼ੇਖੂਪੁਰ, ਸ਼ੇਖੂਪੁਰ ਦੇ ਨੁਮਾਇੰਦੇ ਹਾਜ਼ਰ ਸਨ | ਭਾਜਪਾ ਦੇ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਠੇਕੇ 'ਤੇ ਲੁੱਟ-ਖੋਹ ਕਰਨ ਦੇ ਮਾਮਲੇ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਸਿੱਖਿਆਦਾਇਕ ਸਚਾਈਆਂ
Ad Position 24