03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਟੋਹਾਣਾ, 5 ਜੂਨ (ਮਨਜੀਤ ਸਿੰਘ) - ਗੁਰਦੁਆਰਾ ਗੁਰੂ ਨਾਨਕ ਦਰਬਾਰ, ਗੁਪਤਾ ਕਲੋਨੀ ਟੋਹਾਣਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਭਾਵਨਾ ਨਾਲ ਮਨਾਏ ਜਾ ਰਹੇ ਹਨ | ਇਸ ਮੌਕੇ ਗੁਪਤਾ ਕਲੋਨੀ ਦੀਆਂ ਬੀਬੀਆਂ ਦੇ ਜਥੇ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਰੋਜ਼ਾਨਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਅਮਰੀਕ ਸਿੰਘ ਅਤੇ ਮੁੱਖ ਗ੍ਰੰਥੀ ਗਿਆਨੀ ਅਜੈਬ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਬੀਆਂ ਦੇ ਜਥੇ ਵੱਲੋਂ ਹਰ ਰੋਜ਼ ਸ਼ਾਮ 4 ਵਜੇ ਤੋਂ 6 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ, ਜੋ 18 ਜੂਨ ਤੱਕ ਨਿਰੰਤਰ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ 18 ਜੂਨ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਗੁਪਤਾ ਕਲੋਨੀ ਟੋਹਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ, ਸਤਿਕਾਰ ਅਤੇ ਗੁਰਮਤਿ ਵਿਚਾਰਾਂ ਨਾਲ ਮਨਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਨਗੀਆਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਭਵਨ ਹਿੰਡਾਲਵਾਲਾ 'ਚ ਦਰੱਖ਼ਤ ਕੱਟਣ ਦਾ ਮਾਮਲਾ ਗਰਮਾਇਆ, ਜਾਂਚ ਦੀ ਮੰਗ ਅਗਲੀ ਖ਼ਬਰ ਠੇਕੇ 'ਤੇ ਲੁੱਟ-ਖੋਹ ਕਰਨ ਦੇ ਮਾਮਲੇ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ
Ad Position 24