03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਹਿਲਾ ਤੇ ਦੋ ਨੌਜਵਾਨ ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026
ਸਿਰਸਾ, 5 ਜੂਨ (ਭੁਪਿੰਦਰ ਪੰਨੀਵਾਲੀਆ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਇੱਕ ਵਿਸ਼ੇਸ਼ ਮੁਹਿੰਮ ਦੌਰਾਨ ਸੀਆਈਏ ਪੁਲਿਸ ਟੀਮ ਨੇ ਇੱਕ ਮਹੱਤਵਪੂਰਨ ਸੂਚਨਾ 'ਤੇ ਕਾਰਵਾਈ ਕਰਦਿਆਂ ਮਹਿਲਾ ਪੌਲੀਟੈਕਨਿਕ ਕਾਲਜ ਨੇੜੇ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਅਤੇ ਇੱਕ ਮਹਿਲਾ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਪੁਲਿਸ ਟੀਮ ਗਸ਼ਤ ਅਤੇ ਅਪਰਾਧ ਰੋਕਥਾਮ ਲਈ ਮਹਿਲਾ ਪੌਲੀਟੈਕਨਿਕ ਕਾਲਜ ਖੇਤਰ ਵਿੱਚ ਮੌਜੂਦ ਸੀ ਤਾਂ ਉਸ ਦੌਰਾਨ ਸਾਹਮਣੇ ਤੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ ਜਿਸ 'ਤੇ ਦੋ ਨੌਜਵਾਨ ਅਤੇ ਇੱਕ ਮਹਿਲਾ ਸਵਾਰ ਸੀ | ਪੁਲੀਸ ਟੀਮ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਨੇ ਅਚਾਨਕ ਮੋਟਰਸਾਈਕਲ ਮੋੜ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ 'ਤੇ 14 ਗਰਾਮ 22 ਮਿਲੀ ਗਰਾਮ ਬਣੀ | ਮੁਲਜ਼ਮਾਂ ਦੀ ਪਛਾਣ ਨਰੇਸ਼ ਕੁਮਾਰ, ਰਾਜਿੰਦਰ ਕੁਮਾਰ ਵਾਸੀ ਭਾਟ ਮੁਹੱਲਾ ਰਾਣੀਆਂ ਗੇਟ ਅਤੇ ਸੁਰੇਸ਼ ਰਾਣੀ ਵਾਸੀ ਢਾਣੀ ਤੇਜ਼ਾ ਸਿੰਘ ਵਜੋਂ ਹੋਈ ਹੈ | ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਭੂੰਸਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਛਬੀਲ ਸੇਵਾ ਅਗਲੀ ਖ਼ਬਰ ਪੰਚਾਇਤ ਭਵਨ ਹਿੰਡਾਲਵਾਲਾ 'ਚ ਦਰੱਖ਼ਤ ਕੱਟਣ ਦਾ ਮਾਮਲਾ ਗਰਮਾਇਆ, ਜਾਂਚ ਦੀ ਮੰਗ
Ad Position 24