ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਪ੍ਰੇਸ਼ਨ 'ਮੈਦਾਨ 2.0' ਦੇ ਤਹਿਤ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ-ਪਿੰਡ ਸਰਨ ਵਿਖੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਦੇ ਘਰੋਂ 10,37,800 ਰੁ. ਦੀ ਰਾਸ਼ੀ ਬਰਾਮਦ

Ad Position 21
No active advertisement
ਅਜੀਤ ਡੈਸਕ 07-06-2026

ਯਮੁਨਾਨਗਰ, 6 ਜੂਨ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਪੁਲਿਸ ਨੇ ਆਪ੍ਰੇਸ਼ਨ 'ਮੈਦਾਨ 2.0' ਦੇ ਤਹਿਤ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 150 ਦੇ ਕਰੀਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਲੋਂ ਛਪਰ ਪੁਲਿਸ ਥਾਣੇ ਅਧੀਨ ਪੈਂਦੇ ਪਿੰਡਾਂ ਅਤੇ ਹੋਰਨਾਂ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐਸ. ਪੀ. ਰਜਤ ਗੁਲੀਆ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਵਿਕਰੀ/ਵਰਤੋਂ ਵਿਰੁੱਧ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ 'ਮੈਦਾਨ 2.0' ਦੇ ਹਿੱਸੇ ਵਜੋਂ ਜ਼ਿਲ੍ਹਾ ਪੁਲਿਸ ਵਲੋਂ ਛਪਰ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਸਰਨ ਸਮੇਤ ਕਈ ਹੋਰ ਸੰਵੇਦਨਸ਼ੀਲ ਖੇਤਰਾਂ 'ਚ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਸ਼ੱਕੀ ਥਾਵਾਂ ਦੀ ਜਾਂਚ, ਤਲਾਸ਼ੀ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਰੀਬ 150 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਆਪ੍ਰੇਸ਼ਨ 'ਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਅੰਬਾਲਾ ਰੇਂਜ ਦੇ ਇੰਸਪੈਕਟਰ ਜਨਰਲ ਪੰਕਜ ਨੈਨ ਦੇ ਨਿਰਦੇਸ਼ਾਂ 'ਤੇ ਚਲਾਏ ਜਾ ਰਹੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਦੀ ਅਗਵਾਈ ਹੇਠ ਯਮੁਨਾਨਗਰ ਜ਼ਿਲ੍ਹਾ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ | ਡੀ. ਐਸ. ਪੀ. ਗੁਲੀਆ ਨੇ ਦੱਸਿਆ ਕਿ ਆਪ੍ਰੇਸ਼ਨ 'ਮੈਦਾਨ 2.0 ਦੇ ਹਿੱਸੇ ਵਜੋਂ ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ-1 ਅਤੇ ਅਪਰਾਧ ਸ਼ਾਖਾ-2 ਨੇ ਹੋਰਨਾਂ ਪੁਲਿਸ ਟੀਮਾਂ ਨਾਲ ਮਿਲ ਕੇ ਛਪਰ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਸਰਨ 'ਚ ਛਾਪੇਮਾਰੀ ਕੀਤੀ | ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਨੇ ਪਿੰਡ ਸਰਨ ਦੇ ਰਹਿਣ ਵਾਲੇ ਸੁਭਾਸ਼ ਦੇ ਘਰ ਤੋਂ 10,37,800 ਰੁ. ਦੀ ਨਕਦੀ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਇਹ ਰਾਸ਼ੀ ਸੰਬੰਧਿਤ ਵਿਅਕਤੀ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਇਕੱਤਰ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਘਰੋਂ 60,000 ਰੁ. ਦੀ ਬੰਦ ਹੋ ਚੁੱਕੀ ਕਰੰਸੀ ਵੀ ਬਰਾਮਦ ਹੋਈ ਹੈ, ਜਿਸ 'ਚ 500 ਅਤੇ 1,000 ਰੁ. ਦੇ ਨੋਟ ਸ਼ਾਮਿਲ ਹਨ, ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਯੋਗ ਭਾਰਤ ਦੀ ਸੱਭਿਆਚਾਰਕ ਤਾਕਤ ਦਾ ਪ੍ਰਮਾਣ ਹੈ-ਸੈਣੀ <br/> ਅਗਲੀ ਖ਼ਬਰ ਸੀ.ਪੀ.ਆਈ. ਜਨਤਕ ਮੰਗਾਂ ਨੂੰ ਲੈ ਕੇ ਕਰੇਗੀ ਪੈਦਲ ਮਾਰਚ ਮਨਰੇਗਾ ਐਕਟ ਨੂੰ ਰੱਦ ਕਰਨ ਅਤੇ ਨਵੇਂ ਐਕਟ ਵਿੱਚ ਬਜਟ ਦੀ ਕਟੌ...
Ad Position 24
No active advertisement