08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਮੈਦਾਨ ਵਿੱਚ ਲਾਇਆ ਇੱਕ ਰੋਜ਼ਾ ਯੋਗ ਸਿਖਲਾਈ ਪ੍ਰੋਗਰਾਮ ਕੈਬਨਿਟ ਮੰਤਰੀ ਰਣਬੀਰ ਗੰਗਵਾ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ <br/>

Ad Position 21
No active advertisement
ਅਜੀਤ ਡੈਸਕ 07-06-2026
ਸਿਰਸਾ, 6 ਜੂਨ (ਭੁਪਿੰਦਰ ਪੰਨੀਵਾਲੀਆ)- ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਯੋਗਾ ਕਿਸੇ ਖਾਸ ਦਿਨ ਜਾਂ ਤਾਰੀਖ ਤੱਕ ਸੀਮਤ ਅਭਿਆਸ ਨਹੀਂ ਹੈ ਸਗੋਂ ਇਸਨੂੰ ਸਾਡੀ ਰੋਜ਼ਾਨਾ ਜੀਵਨ ਸ਼ੈਲੀ ਦਾ ਜ਼ਰੂਰੀ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ | ਜਦੋਂ ਹਰ ਨਾਗਰਿਕ ਇਸਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਦਾ ਹੈ ਤਾਂ ਹੀ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ | ਕੈਬਨਿਟ ਮੰਤਰੀ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਹਾਕੀ ਮੈਦਾਨ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਆਯੂਸ਼ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਾਂਝੇ ਤੌਰ 'ਤੇ ਕਰਵਾਏ ਗਏ ਇੱਕ ਰੋਜ਼ਾ ਯੋਗ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਰੁਝੇਵਿਆਂ ਅਤੇ ਤਣਾਅ ਕਾਰਨ ਲੋਕ ਕਈ ਬਿਮਾਰੀਆਂ ਤੋਂ ਪੀੜਤ ਹਨ | ਅਜਿਹੀ ਸਥਿਤੀ ਵਿੱਚ ਯੋਗਾ ਹੀ ਇੱਕੋ ਇੱਕ ਸਾਧਨ ਹੈ ਜੋ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਦੋਵਾਂ ਪੱਧਰਾਂ 'ਤੇ ਪੂਰੀ ਤਰ੍ਹਾਂ ਸਿਹਤਮੰਦ ਰੱਖਦਾ ਹੈ | ਯੋਗਾ ਨਾ ਸਿਰਫ਼ ਸਾਡੇ ਸਰੀਰ ਨੂੰ ਊਰਜਾਵਾਨ ਅਤੇ ਲਚਕਦਾਰ ਬਣਾਉਂਦਾ ਹੈ, ਸਗੋਂ ਇਹ ਸਾਡੇ ਮਨ ਨੂੰ ਸ਼ਾਂਤੀ ਵੀ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਨਾਗਰਿਕ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਗੇ ਤਾਂ ਦੇਸ਼ ਤਰੱਕੀ ਕਰੇਗਾ ਅਤੇ ਤੰਦਰੁਸਤ ਰਹੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਨਿਰੰਤਰ ਯਤਨਾਂ ਸਦਕਾ ਯੋਗਾ ਨੇ ਵਿਸ਼ਵ ਪੱਧਰ 'ਤੇ ਇੱਕ ਨਵੀਂ ਪਛਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਰਾਜ ਦੇ ਸਾਰੇ ਜ਼ਿਲਿ੍ਹਆਂ ਵਿੱਚ ਵਿਆਪਕ ਯੋਗ ਅਭਿਆਸ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਪੌਦੇ ਭੇਟ ਕੀਤੇ ਗਏ ਜਿਸ ਨਾਲ ਇੱਕ ਬਹੁਤ ਹੀ ਸਕਾਰਾਤਮਕ ਸੰਦੇਸ਼ ਗਿਆ | ਇਸ ਪਹਿਲਕਦਮੀ ਰਾਹੀਂ ਪ੍ਰਬੰਧਕਾਂ ਨੇ ਨਾ ਸਿਰਫ਼ ਆਪਣੀ ਸਿਹਤ ਨੂੰ ਬਿਹਤਰ ਬਣਾਉਣ ਦਾ ਵਾਅਦਾ ਕੀਤਾ, ਸਗੋਂ ਸਮਾਜ ਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਦਾ ਇੱਕ ਮਜ਼ਬੂਤ ਸੰਦੇਸ਼ ਵੀ ਦਿੱਤਾ | ਇਸ ਦੌਰਾਨ ਐਸਡੀਐਮ ਰਾਜਿੰਦਰ ਜਾਂਗੜਾ, ਜ਼ਿਲ੍ਹਾ ਪ੍ਰਧਾਨ ਭਾਜਪਾ ਯਤਿੰਦਰ ਸਿੰਘ ਐਡਵੋਕੇਟ, ਚੇਅਰਮੈਨ ਰੋਹਤਾਸ਼ ਜਾਂਗੜਾ, ਰਾਜਿੰਦਰ ਸਿੰਘ ਦੇਸੂਜੋਧਾ, ਸ਼ੀਸ਼ਪਾਲ ਕੰਬੋਜ, ਸਾਬਕਾ ਚੇਅਰਮੈਨ ਸਤਬੀਰ ਵਰਮਾ, ਅਮੀਰ ਚੰਦ ਮਹਿਤਾ, ਗੁਰਦੇਵ ਸਿੰਘ ਰਾਹੀ, ਨਰੇਸ਼ ਪੁਨੀਆ, ਸੀਡੀਪੀਓ ਸੁਦੇਸ਼ ਕੁਮਾਰ, ਕਨਜ਼ਰਵੇਸ਼ਨ ਅਫ਼ਸਰ ਅੰਜਨਾ ਡੂਡੀ ਆਦਿ ਸਮੇਤ ਪਤਵੰਤੇ ਸੱਜਣ ਅਤੇ ਯੋਗਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਜ਼ਿਲ੍ਹਾ ਸੈਸ਼ਨ ਜੱਜ ਡਾ. ਦਿਆਨੰਦ ਭਾਰਦਵਾਜ ਨੇ ਏ. ਡੀ. ਆਰ. ਕੈਂਪਸ 'ਚ ਹਰਸ਼ਿ੍ੰਗਾਰ ਦਾ... ਅਗਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਦੀਆਂ ਮੋਬਾਈਲ ਮੈਡੀਕਲ ਯੂਨਿਟਾਂ ਨੇ 299 ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ <br/>...
Ad Position 24