ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੂਬਾ ਸਰਕਾਰ ਜਨਤਕ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੁਚੇਤ- ਕੈਬਨਿਟ ਮੰਤਰੀ ਬੇਦੀ <br/>

Ad Position 21
No active advertisement
ਕੈਬਨਿਟ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਤਸਵੀਰ : ਹਰਬੰਸ ਸਿੰਘ ਮੰਡੇਰ <br/> 09-06-2026
ਫ਼ਤਿਹਾਬਾਦ, 8 ਜੂਨ (ਹਰਬੰਸ ਸਿੰਘ ਮੰਡੇਰ)- ਹਰਿਆਣਾ ਦੇ ਸਮਾਜਿਕ ਨਿਆਂ ਸਸ਼ਕਤੀਕਰਨ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਭਲਾਈ ਅਤੇ ਅੰਤਯੋਦਯ (ਸੇਵਾਵਾਂ) ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਰਾਜ ਸਰਕਾਰ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ | ਜਨਤਕ ਸ਼ਿਕਾਇਤ ਕਮੇਟੀ ਵਰਗੇ ਸਿਸਟਮ ਸਰਕਾਰ ਅਤੇ ਜਨਤਾ ਵਿਚਕਾਰ ਸਿੱਧੇ ਸੰਚਾਰ ਦਾ ਪ੍ਰਭਾਵਸ਼ਾਲੀ ਸਾਧਨ ਹਨ ਜੋ ਜਨਤਕ ਸ਼ਿਕਾਇਤਾਂ ਦੇ ਹੱਲ ਨੂੰ ਤਰਜੀਹ ਦੇ ਆਧਾਰ 'ਤੇ ਯਕੀਨੀ ਬਣਾਉਂਦੇ ਹਨ | ਸਥਾਨਕ ਡੀ.ਪੀ.ਆਰ.ਸੀ. ਹਾਲ ਵਿਖੇ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਜਨਤਕ ਸ਼ਿਕਾਇਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਮੁੱਦਿਆਂ ਦੇ ਹੱਲ 'ਚ ਕੋਈ ਲਾਪਰਵਾਹੀ ਨਾ ਕਰਨ ਅਤੇ ਨਿਰਧਾਰਿਤ ਸਮਾਂ ਸੀਮਾ 'ਚ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ | ਮੀਟਿੰਗ ਦੇ ਏਜੰਡੇ 'ਚ ਕੁੱਲ 13 ਸ਼ਿਕਾਇਤਾਂ ਸ਼ਾਮਲ ਕੀਤੀਆਂ ਗਈਆਂ ਸਨ, 'ਚੋਂ 8 ਮਾਮਲਿਆਂ ਦਾ ਨਿਪਟਾਰਾ ਸਬੰਧਿਤ ਵਿਭਾਗਾਂ ਦੁਆਰਾ ਪੇਸ਼ ਕੀਤੀਆਂ ਗਈਆਂ ਰਿਪੋਰਟਾਂ ਅਤੇ ਸ਼ਿਕਾਇਤਕਰਤਾਵਾਂ ਦੀ ਸੰਤੁਸ਼ਟੀ ਦੇ ਆਧਾਰ 'ਤੇ ਕੀਤਾ ਗਿਆ | ਬਾਕੀ 5 ਮਾਮਲਿਆਂ ਨੂੰ ਜ਼ਰੂਰੀ ਜਾਂਚ ਅਤੇ ਕਾਰਵਾਈ ਲਈ ਅਗਲੀ ਮੀਟਿੰਗ ਤੱਕ ਬਕਾਇਆ ਰੱਖਿਆ ਗਿਆ | ਕੈਬਨਿਟ ਮੰਤਰੀ ਨੇ ਸ਼ਿਕਾਇਤ 1 'ਚ ਬਰਸਾਤੀ ਪਾਣੀ ਦੀ ਨਿਕਾਸੀ ਸੰਬੰਧੀ ਬੜੋਪਲ ਦੇ ਵਸਨੀਕ ਸੁੰਦਰ ਸਿੰਘ ਦੀ ਸ਼ਿਕਾਇਤ ਨੂੰ ਵਿਚਾਰ ਅਧੀਨ ਰੱਖਦਿਆਂ 2 ਹਫ਼ਤਿਆਂ 'ਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜੇਕਰ ਸ਼ਿਕਾਇਤ 4 'ਚ ਸ਼ਿਕਾਇਤ ਝੂਠੀ ਪਾਈ ਜਾਂਦੀ ਹੈ ਤਾਂ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਨੂੰ ਨਿਯਮਾਂ ਅਨੁਸਾਰ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ ਜੋ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ | ਉਨ੍ਹਾਂ ਕਿਹਾ ਕਿ ਜਨਤਕ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਬੇਲੋੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ | ਇਸ ਮੌਕੇ ਫ਼ਤਿਹਾਬਾਦ ਦੇ ਵਿਧਾਇਕ ਬਲਵਾਨ ਦੌਲਤਪੁਰੀਆ, ਰਤੀਆ ਦੇ ਵਿਧਾਇਕ ਜਰਨੈਲ ਸਿੰਘ, ਸਾਬਕਾ ਸੰਸਦੀ ਸਕੱਤਰ ਦੁੜਾਰਾਮ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ, ਸਾਬਕਾ ਵਿਧਾਇਕ ਲਕਸ਼ਮਣ ਨਾਪਾ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸੁਮਨ ਖਿੱਚੜ, ਡੀ.ਸੀ. ਡਾ. ਵਿਵੇਕ ਭਾਰਤੀ, ਐਸ.ਪੀ. ਨਿਕਿਤਾ ਖੱਟਰ, ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ, ਰਤੀਆ ਦੇ ਐਸ.ਡੀ.ਐਮ. ਸੁਰੇਂਦਰ ਸਿੰਘ, ਸੀ.ਟੀ.ਐਮ. ਗੌਰਵ ਗੁਪਤਾ, ਜ਼ਿਲ੍ਹਾ ਪ੍ਰੀਸ਼ਦ ਦੇ ਸੀ.ਈ.ਓ. ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਮ.ਡੀ. ਵਿਕਰਮ ਸਿੰਘ ਨੇ ਸੂਰਜੀ ਊਰਜਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਸਿਰਸਾ ਸ... ਅਗਲੀ ਖ਼ਬਰ ਨੇਚਰਜ਼ ਨੈਸਟ ਬੱਚਿਆਂ ਨੂੰ ਪੰਛੀਆਂ ਅਤੇ ਜੰਗਲੀ ਜੀਵਾਂ ਦੇ ਨੇੜੇ ਲਿਆਏਗਾ - ਸੁਭਾਸ਼ ਬਰਾਲਾ ਰਾਜ ਸਭਾ ਮੈਂਬਰ ਸੁਭਾਸ਼ ਨ...
Ad Position 24
No active advertisement