27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟੋਹਾਣਾ ਦੇ ਭਾਟੀਆ ਨਗਰ ਵਿੱਚ ਖੜ੍ਹੀ ਅਲਟੋ ਕਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਲਗਾਈ ਅੱਗ ਪੈਟਰੋਲ ਦੀਆਂ ਖਾਲੀ ਬੋਤਲਾਂ ਬਰਾਮਦ <br/>

Ad Position 21
No active advertisement
ਅਜੀਤ ਡੈਸਕ 10-06-2026
ਟੋਹਾਣਾ, 9 ਜੂਨ (ਮਨਜੀਤ ਸਿੰਘ) - ਟੋਹਾਣਾ ਦੇ ਭਾਟੀਆ ਨਗਰ ਇਲਾਕੇ ਵਿੱਚ ਇੱਕ ਅਲਟੋ ਕਾਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਥਾਨ ਤੋਂ ਪੈਟਰੋਲ ਦੀਆਂ ਖਾਲੀ ਬੋਤਲਾਂ ਵੀ ਮਿਲੀਆਂ ਹਨ ਜਿਸ ਕਾਰਨ ਇਹ ਮਾਮਲਾ ਸ਼ੱਕੀ ਬਣ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਕਾਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ | ਇਸ ਤੋਂ ਬਾਅਦ ਕਰੀਬ 3 ਤੋਂ 3:30 ਵਜੇ ਦੇ ਦਰਮਿਆਨ ਮੁੜ ਕਾਰ ਉੱਤੇ ਤੇਲ ਛਿੜਕ ਕੇ ਅੱਗ ਲਗਾਈ ਗਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਸੜ ਗਈ | ਸਥਾਨਕ ਲੋਕਾਂ ਮੁਤਾਬਕ ਇੱਕ ਗੱਡੀ ਵਿੱਚ ਸਵਾਰ ਤਿੰਨ ਤੋਂ ਚਾਰ ਵਿਅਕਤੀ ਮੌਕੇ 'ਤੇ ਪਹੁੰਚੇ ਅਤੇ ਉਹ ਆਪਣੇ ਨਾਲ ਲਿਆਂਦੀਆਂ ਤੇਲ ਦੀਆਂ ਬੋਤਲਾਂ ਰਾਹੀਂ ਅਲਟੋ ਕਾਰ 'ਤੇ ਤੇਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਦੇ ਦੇਖੇ ਗਏ | ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ | ਦੱਸਿਆ ਜਾ ਰਿਹਾ ਹੈ ਕਿ ਸੜੀ ਹੋਈ ਕਾਰ ਸਥਾਨਕ ਕਨਫੈਕਸ਼ਨਰੀ ਦੁਕਾਨਦਾਰ ਮਲਕੀਤ ਸਿੰਘ ਦੀ ਹੈ | ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਸੇ ਰਾਤ ਜੈਨ ਸਮਾਧੀ ਰੋਡ 'ਤੇ ਸਥਿਤ ਉਸ ਦੀ ਕਨਫੈਕਸ਼ਨਰੀ ਦੀ ਦੁਕਾਨ ਨੂੰ ਵੀ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ | ਹਾਲਾਂਕਿ ਸਮੇਂ ਸਿਰ ਜਾਣਕਾਰੀ ਮਿਲਣ ਕਾਰਨ ਦੁਕਾਨ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕਦੇ ਕੋਈ ਗੱਲਬਾਤ ਨਹੀਂ ਹੋਈ ਅਤੇ ਉਨ੍ਹਾਂ ਦੀ ਕਿਸੇ ਨਾਲ ਰੰਜਿਸ਼ ਜਾਂ ਦੁਸ਼ਮਣੀ ਵੀ ਨਹੀਂ ਜਿਹੜਾ ਅਜਿਹੀ ਘਟਨਾ ਨੂੰ ਅੰਜਾਮ ਦਿਤਾ ਗਿਆ | ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਅੱਗ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਵਲੋਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਲਈ ਆਨਲਾਈਨ ਨਾਮਜ਼ਦਗੀਆਂ ਲਈ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਲੱਖਾਂ ਰੁਪਏ ਦੀ 34 ਗ੍ਰਾਮ 43 ਮਿਲੀਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
Ad Position 24