27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗ੍ਰਹਿ ਮੰਤਰਾਲੇ ਵਲੋਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਲਈ ਆਨਲਾਈਨ ਨਾਮਜ਼ਦਗੀਆਂ ਲਈ ਅਰਜ਼ੀਆਂ ਮੰਗੀਆਂ

Ad Position 21
No active advertisement
ਅਜੀਤ ਡੈਸਕ 10-06-2026
ਯਮੁਨਾਨਗਰ, 9 ਜੂਨ ( ਗੁਰਦਿਆਲ ਸਿੰਘ ਨਿਮਰ)-ਗ੍ਰਹਿ ਮੰਤਰਾਲੇ ਨੇ ਗਣਤੰਤਰ ਦਿਵਸ 2027 ਮੌਕੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਜਿਵੇਂ ਕਿ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਲਈ ਆਨਲਾਈਨ ਨਾਮਜ਼ਦਗੀਆਂ ਲਈ ਅਰਜ਼ੀਆਂ ਮੰਗੀਆਂ ਹਨ, ਜਿਸਦੀ ਆਖਰੀ ਮਿਤੀ 31 ਜੁਲਾਈਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਨਾਮਜ਼ਦਗੀਆਂ ਜਾਂ ਸਿਫ਼ਾਰਸ਼ਾਂ ਸਿਰਫ਼ ਰਾਸ਼ਟਰੀ ਪੁਰਸਕਾਰ ਪੋਰਟਲ 'ਤੇ ਆਨਲਾਈਨ ਸਵੀਕਾਰ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਕਰਨ ਵਾਲੇ ਵਿਅਕਤੀ ਨੂੰ ਇਕ ਵਿਆਖਿਆਤਮਕ ਹਵਾਲਾ (ਵੱਧ ਤੋਂ ਵੱਧ 800 ਸ਼ਬਦ) ਵੀ ਜਮ੍ਹਾਂ ਕਰਵਾਉਣਾ ਚਾਹੀਦਾ ਹੈ, ਜਿਸ 'ਚ ਸੰਬੰਧਿਤ ਖੇਤਰ/ਵਿਸ਼ੇ 'ਚ ਸਿਫਾਰਸ਼ ਕੀਤੇ ਗਏ ਵਿਅਕਤੀ ਦੀਆਂ ਵਿਲੱਖਣ ਅਤੇ ਹੋਰ ਪ੍ਰਾਪਤੀਆਂ/ਸੇਵਾਵਾਂ ਦਾ ਸੱਪਸ਼ਟ ਤੌਰ 'ਤੇ ਜ਼ਿਕਰ ਕੀਤਾ ਗਿਆ ਹੋਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਿਲਾਵਾਂ, ਸਮਾਜ ਦੇ ਕਮਜ਼ੋਰ ਵਰਗਾਂ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ, ਅਪਾਹਜ ਵਿਅਕਤੀਆਂ ਅਤੇ ਸਮਾਜ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਪ੍ਰਤਿਭਾਸ਼ਾਲੀ ਵਿਅਕਤੀਆਂ ਦੀ ਪਛਾਣ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ, ਜਿਨ੍ਹਾਂ ਦੀ ਉੱਤਮਤਾ ਅਤੇ ਪ੍ਰਾਪਤੀਆਂ ਸੱਚਮੁੱਚ ਮਾਨਤਾ ਦੇ ਹੱਕਦਾਰ ਹਨ | ਉਨ੍ਹਾਂ ਦੱਸਿਆ ਕਿ ਉਕਤ ਪੁਰਸਕਾਰ ਹਰ ਸਾਲ ਗਣਤੰਤਰ ਦਿਵਸ 'ਤੇ ਐਲਾਨੇ ਜਾਂਦੇ ਹਨ | ਇਹ ਪੁਰਸਕਾਰ ਕਲਾ, ਸਾਹਿਤ ਅਤੇ ਸਿੱਖਿਆ, ਖੇਡਾਂ, ਦਵਾਈ, ਸਮਾਜਿਕ ਕਾਰਜ, ਵਿਗਿਆਨ ਅਤੇ ਇੰਜੀਨੀਅਰਿੰਗ, ਜਨਤਕ ਕਾਰਜ, ਸਿਵਲ ਸੇਵਾਵਾਂ, ਕਾਰੋਬਾਰ ਤੇ ਉਦਯੋਗ ਵਰਗੇ ਸਾਰੇ ਖੇਤਰਾਂ/ਵਿਸ਼ਿਆਂ ਵਿਚ ਵਿਲੱਖਣ ਅਤੇ ਅਸਾਧਾਰਨ ਪ੍ਰਾਪਤੀਆਂ/ਸੇਵਾਵਾਂ ਲਈ ਸ਼ਾਨਦਾਰ ਕੰਮ ਨੂੰ ਮਾਨਤਾ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਡਾਕਟਰਾਂ ਅਤੇ ਵਿਗਿਆਨੀਆਂ ਨੂੰ ਛੱਡ ਕੇ, ਜਨਤਕ ਖੇਤਰ ਦੇ ਅਦਾਰਿਆਂ ਵਿਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀ ਪਦਮ ਪੁਰਸਕਾਰਾਂ ਲਈ ਯੋਗ ਨਹੀਂ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਹੋਰ ਵੇਰਵੇ ਪਦਮ ਪੁਰਸਕਾਰਾਂ ਲਈ ਆਨਲਾਈਨ ਰਾਸ਼ਟਰੀ ਪੁਰਸਕਾਰ ਪੋਰਟਲ 'ਤੇ ਪੁਰਸਕਾਰ ਅਤੇ ਤਗਮੇ ਸਿਰਲੇਖ ਹੇਠ ਅਤੇ ਕਾਨੂੰਨ ਅਤੇ ਨਿਯਮਾਂ ਦੀ ਵੈੱਬਸਾਈਟ 'ਤੇ ਉਪਲਬਧ ਹਨ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਧੀ ਨਾਲ ਛੇੜਛਾੜ ਦੀ ਸ਼ਿਕਾਇਤ ਨਿਕਲੀ ਝੂਠੀ-ਸ਼ਿਕਾਇਤਕਰਤਾ ਮਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਟੋਹਾਣਾ ਦੇ ਭਾਟੀਆ ਨਗਰ ਵਿੱਚ ਖੜ੍ਹੀ ਅਲਟੋ ਕਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਲਗਾਈ ਅੱਗ ਪੈਟਰੋਲ ਦੀਆਂ ਖਾਲੀ ਬੋਤਲਾਂ ਬ...
Ad Position 24