28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗਰੇਟਰ ਕੈਲਾਸ਼ ਵਿਖੇ ਚੌਥੀ ਮੰਜ਼ਿਲ 'ਤੇ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 10-06-2026
ਨਵੀਂ ਦਿੱਲੀ, 9 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਗਰੇਟਰ ਕੈਲਾਸ਼ ਦੇ ਡੀ. ਬਲਾਕ ਸਥਿਤ ਇਕ ਚਾਰ ਮੰਜ਼ਿਲੀ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਅੱਗ ਲੱਗ ਗਈ | ਅੱਗ ਲੱਗਣ ਦਾ ਕਾਰਨ ਏ.ਸੀ. ਵਿਚ ਹੋਈ ਸ਼ਾਟ ਸਰਕਟ ਦੱਸੀ ਜਾ ਰਹੀ ਹੈ | ਅੱਗ ਲੱਗਣ 'ਤੇ ਸਾਰੇ ਪਾਸੇ ਹੜਕੰਪ ਮਚ ਗਿਆ | ਇਸ ਦੀ ਸੂਚਨਾ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ ਅਤੇ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀਆਂ ਗੱਡੀਆਂ ਮੌਕੇ 'ਤੇ ਪੁੱਜ ਗਈਆਂ ਅਤੇ ਉਨ੍ਹਾਂ ਨੇ ਤੁਰੰਤ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ | ਲੋਕਾਂ ਦਾ ਕਹਿਣਾ ਹੈ ਕਿ ਇਹ ਅੱਗ ਅੱਗੇ ਤੇਜ਼ੀ ਦੇ ਨਾਲ ਫ਼ੈਲਦੀ ਗਈ | ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਨੇ ਬੜੀ ਮੁਸ਼ੱਕਤ ਦੇ ਨਾਲ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਪ੍ਰਤੀ ਮਿਲੀ ਸੂਚਨਾ ਅਨੁਸਾਰ ਕਿਸੇ ਦੇ ਜ਼ਖ਼ਮੀ ਜਾਂ ਮਰਨ ਦੀ ਖ਼ਬਰ ਨਹੀਂ ਹੈ | ਇਮਾਰਤ ਵਿਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਅੱਗ ਲੱਗਣ ਦੇ ਸਹੀ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਤੰਗ ਰਸਤੇ ਅੱਗ ਬੁਝਾਊ ਵਿਭਾਗ ਲਈ ਬਣੇ ਸਿਰਦਰਦੀ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਨਾਥ ਦਰਸ਼ਨ ਲਈ ਕੁਰੂਕਸ਼ੇਤਰ ਤੋਂ ਵਿਸ਼ੇਸ਼ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
Ad Position 24