ਨਵੀਂ ਦਿੱਲੀ, 9 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿਗੰਬਰ ਜੈਨ ਨੈਤਿਕ ਸਿੱਖਿਆ ਸਮਿਤੀ ਹਰੇਕ ਸਾਲ ਗਰਮੀ ਦੀਆਂ ਛੁੱਟੀਆਂ ਵਿਚ ਬੱਚਿਆਂ ਦੇ ਕੈਂਪ ਲਗਾ ਕੇ ਉਨ੍ਹਾਂ ਨੂੰ ਸੰਸਕਾਰ, ਨੈਤਿਕ ਸਿੱਖਿਆ ਤੇ ਚੰਗੇ ਨਾਗਰਿਕ ਬਣਨ ਪ੍ਰਤੀ ਜਾਣਕਾਰੀ ਦਿੰਦੀ ਹੈ | ਇਸ ਵਾਰ ਵੀ ਇਨ੍ਹਾਂ ਛੁੱਟੀਆਂ ਵਿਚ ਸਮਿਤੀ ਵਲੋਂ ਅਜਿਹਾ ਹੀ ਇਕ ਕੈਂਪ ਲਕਸ਼ਮੀ ਨਗਰ ਵਿਚ ਲਗਾਇਆ ਗਿਆ | ਇਸ ਕੈਂਪ ਵਿਚ ਸਮਿਤੀ ਦੇ ਸਕੱਤਰ ਅਸ਼ੋਕ ਜੈਨ ਨੇ ਬੱਚਿਆਂ ਨੂੰ ਪਾਣੀ ਤੇ ਊਰਜਾ ਬਚਾਉਣ, ਮਾਤਾ-ਪਿਤਾ ਤੇ ਵੱਡਿਆਂ ਦਾ ਸਤਿਕਾਰ ਕਰਨ, ਸ਼ਾਕਾਹਾਰੀ ਭੋਜਨ ਗ੍ਰਹਿਣ ਕਰਨ, ਜੈਨ ਧਰਮ ਦਾ ਗਿਆਨ ਅਤੇ ਹੋਰ ਗੱਲਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਵੱਖ-ਵੱਖ ਪ੍ਰੀਖਿਆਵਾਂ ਵਿਚ ਪਹਿਲਾ, ਦੂਜਾ ਤੇ ਤੀਸਰਾ ਸਥਾਨ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ | ਸਮਿਤੀ ਦੇ ਪ੍ਰਧਾਨ ਧਰਮਪਾਲ ਜੈਨ ਨੇ ਸਮਿਤੀ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੰਦੇ ਹੋਏ ਲਗਾਏ ਜਾਣ ਵਾਲੇ ਕੈਂਪਾਂ ਪ੍ਰਤੀ ਦੱਸਿਆ | ਇਸ ਤੋਂ ਇਲਾਵਾ ਸਮਿਤੀ ਦੇ ਜਨਰਲ ਸਕੱਤਰ ਅਮਿਤ ਜੈਨ ਤੇ ਰੋਹਿਤ ਜੈਨ ਨੇ ਵੀ ਆਪਣੇ ਵਿਚਾਰ ਰੱਖੇ |