ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਤੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿਚ ਨਕਲੀ ਦਵਾਈਆਂ ਕਾਰਨ ਮਰੀਜ਼ਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ 'ਤੇ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਡੂੰਘੀ ਚਿੰਤਾ ਜਤਾਈ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਇਸ ਮਸਲੇ ਨੂੰ ਬੇਹੱਦ ਗੰਭੀਰ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸਿਹਤ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਨਕਲੀ ਦਵਾਈਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੰਸਦ ਵਿਚ ਕਾਨੂੰਨ ਬਣਾ ਕੇ ਨਕਲੀ ਦਵਾਈਆਂ ਬਣਾਉਣ ਤੇ ਵੇਚਣ ਦੇ ਦੋਸ਼ੀਆਂ ਖ਼ਿਲਾਫ਼ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇ ¢ ਮਲਸੀਆਂ ਨੇ ਦੱਸਿਆ ਕਿ ਦੇਸ਼ ਵਿਚ ਨਕਲੀ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਵਾਲਿਆਂ ਨੂੰ ਪੁਲਿਸ ਵੱਲੋਂ ਅਕਸਰ ਬੇਨਕਾਬ ਕਰਕੇ ਸਲਾਖ਼ਾਂ ਦੇ ਪਿੱਛੇ ਭੇਜਿਆ ਜਾਂਦਾ ਹੈ ¢ ਪਰ ਹੈਰਾਨੀ ਦੀ ਗੱਲ ਹੈ ਕਿ ਨਕਲੀ ਦਵਾਈਆਂ ਦੇ ਕਾਰੋਬਾਰ ਲਗਾਤਾਰ ਜਾਰੀ ਰਹਿੰਦੇ ਹਨ ¢ ਮਲਸੀਆਂ ਨੇ ਕਿਹਾ ਕਿ ਇੱਕ ਪਾਸੇ ਮਰੀਜ਼ ਕੈਂਸਰ ਤੇ ਹੋਰ ਖ਼ਤਰਨਾਕ ਬਿਮਾਰੀਆਂ ਨਾਲ ਜੂਝ ਰਹੇ ਹੁੰਦੇ ਹਨ ਪਰ ਅਜਿਹੇ ਲੋਕ ਨਕਲੀ ਦਵਾਈਆਂ ਰਾਹੀਂ ਮਰੀਜ਼ਾਂ ਦੀ ਸਿਹਤ ਨੂੰ ਵੱਡਾ ਨੁਕਸਾਨ ਪਹੁੰਚਾਉਂਦੇ ਹਨ¢ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਕਲੀ ਦਵਾਈਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ¢