28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿੱਖ ਨੌਜਵਾਨਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਵੱਖਵਾਦੀ ਜਥੇਬੰਦੀਆਂ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Ad Position 21
No active advertisement
ਅਜੀਤ ਡੈਸਕ 10-06-2026
ਨਵੀਂ ਦਿੱਲੀ, 9 ਜੂਨ (ਜਗਤਾਰ ਸਿੰਘ)-ਸਿੱਖ ਕੌਮ ਦੇ ਨਾਂਅ 'ਤੇ ਹਿੰਸਾ, ਵੱਖਵਾਦ ਅਤੇ ਨੌਜਵਾਨਾਂ ਨੂੰ ਭੜਕਾਉਣ ਦੀ ਰਾਜਨੀਤੀ ਕਰਨ ਵਾਲੀਆਂ ਜਥੇਬੰਦੀਆਂ ਦਾ ਅਸਲ ਮਕਸਦ ਪੰਥ ਦੀ ਸੇਵਾ ਨਹੀਂ ਸਗੋਂ ਆਪਣੇ ਨਿੱਜੀ ਅਤੇ ਰਾਜਨੀਤਿਕ ਹਿੱਤਾਂ ਨੂੰ ਅੱਗੇ ਵਧਾਉਣਾ ਹੈ ¢ ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬੱਬਰ ਖ਼ਾਲਸਾ ਇੰਟਰਨੈਸ਼ਨਲ ਵੱਲੋਂ ਜਾਰੀ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਅਤੇ ਨਾਲ ਹੀ ਸਿੱਖ ਭਾਈਚਾਰੇ ਨੂੰ ਅਜਿਹੀਆਂ ਜਥੇਬੰਦੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ¢ ਬਖ਼ਸ਼ੀ ਨੇ ਕਿਹਾ ਕਿ ਜੂਨ 1984 ਦੀਆਂ ਦੁਖਦਾਈ ਘਟਨਾਵਾਂ ਨੂੰ ਲੈ ਕੇ ਹਰ ਸਿੱਖ ਦੇ ਮਨ ਵਿਚ ਦਰਦ ਹੈ ਪਰ ਇਸ ਦਰਦ ਨੂੰ ਨਫ਼ਰਤ ਅਤੇ ਹਥਿਆਰਬੰਦ ਸੰਘਰਸ਼ ਦੇ ਪ੍ਰਚਾਰ ਲਈ ਵਰਤਣਾ ਗੁਰੂ ਸਾਹਿਬਾਨ ਦੀ ਸਿੱਖਿਆ ਦੇ ਉਲਟ ਹੈ ¢ ਉਨ੍ਹਾਂ ਕਿਹਾ ਕਿ ਕੁਝ ਵੱਖਵਾਦੀ ਜਥੇਬੰਦੀਆਂ ਵਿਦੇਸ਼ਾਂ ਵਿਚ ਬੈਠ ਕੇ ਪੰਜਾਬ ਦੇ ਨੌਜਵਾਨਾਂ ਨੂੰ ਭਾਵਨਾਤਮਕ ਨਾਰਿਆਂ ਅਤੇ ਭੜਕਾਊ ਬਿਆਨਾਂ ਰਾਹੀਂ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ¢ ਬਖ਼ਸ਼ੀ ਨੇ ਕਿਹਾ ਕਿ ਸਿੱਖ ਧਰਮ ਮਨੁੱਖਤਾ, ਸੇਵਾ, ਭਾਈਚਾਰੇ ਅਤੇ 'ਸਰਬੱਤ ਦਾ ਭਲਾ' ਦਾ ਸੁਨੇਹਾ ਦਿੰਦਾ ਹੈ ਅਤੇ ਗੁਰੂ ਸਾਹਿਬ ਨੇ ਵੀ ਇਨਸਾਫ਼, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕੀਤੀ ਹੈ ¢ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਅਤੇ ਵਿਦੇਸ਼ਾਂ ਵਿਚ ਬੈਠੇ ਕੱਟੜਪੰਥੀ ਤੱਤਾਂ ਦੇ ਭੜਕਾਊ ਪ੍ਰਚਾਰ ਤੋਂ ਸਾਵਧਾਨ ਰਹਿਣ ¢
Ad Position 22
No active advertisement
ਪਿਛਲੀ ਖ਼ਬਰ ਪੀ. ਓ. ਸਟਾਫ਼ ਦੀ ਟੀਮ ਵਲੋਂ ਭਗੌੜਾ ਕਾਬੂ ਅਗਲੀ ਖ਼ਬਰ ਨਕਲੀ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਵਾਲੇ ਦੋਸ਼ੀਆਂ ਨੂੰ ਹੋਵੇ 'ਉਮਰ ਕੈਦ' ਦੀ ਸਜ਼ਾ- ਮਲਸੀਆਂ
Ad Position 24