29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਦਾ ਮੁੱਖ ਸਪਲਾਇਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-06-2026
ਯਮੁਨਾਨਗਰ, 9 ਜੂਨ (ਨਿਮਰ)-ਜ਼ਿਲ੍ਹੇ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵਲੋਂ ਕੱਲ੍ਹ ਜ਼ਬਤ ਕੀਤੇ ਗਏ 520 ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਦੇ ਮੁੱਖ ਸਪਲਾਇਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਕੈਪਸੂਲਾਂ ਦੇ ਮੁੱਖ ਸਪਲਾਇਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਪਿਛਲੇ ਦਿਨੀਂ ਪੁਰਾਣਾ ਹਮੀਦਾ ਦੇ ਵਸਨੀਕ ਵਿੱਕੀ ਪੁੱਤਰ ਰਾਜਵੀਰ ਨੂੰ 520 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਸੀ | ਜਾਂਚ 'ਚ ਪਤਾ ਲੱਗਾ ਕਿ ਵਿੱਕੀ ਨੇ ਇਹ ਪਾਬੰਦੀਸ਼ੁਦਾ ਦਵਾਈਆਂ ਸਹਾਰਨਪੁਰ ਜ਼ਿਲ੍ਹੇ ਦੇ ਹਕੀਕਤ ਨਗਰ ਭਵਾਨੀ ਮੈਡੀਕਲ ਸਟੋਰ ਦੇ ਸੰਚਾਲਕ ਤਰੁਣ ਬਹਿਲ ਦੇ ਪੁੱਤਰ ਭਵਿਆ ਤੋਂ ਪ੍ਰਾਪਤ ਕੀਤੀਆਂ ਸਨ, ਜਿਸ ਮਗਰੋਂ ਟੀਮ ਨੇ ਭਵਿਆ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ਸਹਾਇਕ 'ਤੇ ਹਮਲੇ ਦੇ ਵਿਰੋਧ 'ਚ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੀ. ਓ. ਸਟਾਫ਼ ਦੀ ਟੀਮ ਵਲੋਂ ਭਗੌੜਾ ਕਾਬੂ
Ad Position 24