29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੁਜ਼ਗਾਰ ਸਹਾਇਕ 'ਤੇ ਹਮਲੇ ਦੇ ਵਿਰੋਧ 'ਚ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 10-06-2026
ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਰੁਜ਼ਗਾਰ ਸਹਾਇਕ ਯੂਨੀਅਨ ਨੇ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਮੋਚੀਵਾਲੀ ਵਿੱਚ ਇੱਕ ਗ੍ਰਾਮ ਸਭਾ ਮੀਟਿੰਗ ਦੌਰਾਨ ਰੁਜ਼ਗਾਰ ਸਹਾਇਕ ਪ੍ਰਦੀਪ ਕੁਮਾਰ 'ਤੇ ਹੋਏ ਕਥਿਤ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ਯੂਨੀਅਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ | ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਹਰਾਉਣ ਤੋਂ ਰੋਕਣ ਲਈ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ | ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਯੂਨੀਅਨ ਦੇ ਆਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਰੁਜ਼ਗਾਰ ਸਹਾਇਕ ਯੂਨੀਅਨ ਦੇ ਰਾਸ਼ਟਰੀ ਸਕੱਤਰ ਬਖਸ਼ੀ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰੇਂਦਰ ਨੈਨ ਖਾਰੀਆ, ਰਮਨ ਕੁਮਾਰ, ਇੰਦਰਪਾਲ, ਰੋਹਤਾਸ਼ , ਰਵਿੰਦਰ ਸਿੰਘ ਸਮੇਤ ਕਈ ਰੁਜ਼ਗਾਰ ਸਹਾਇਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਿੰਨੀ ਸਕੱਤਰੇਤ ਟੋਹਾਣਾ ਦੀ ਗ੍ਰੀਨ ਬੈਲਟ 'ਚ ਬਣੇ ਚੈਂਬਰਾਂ 'ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਦਾ ਮੁੱਖ ਸਪਲਾਇਰ ਗਿ੍ਫ਼ਤਾਰ
Ad Position 24