29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਾਂਡਲੀ ਕਲਾਂ ਨੂੰ ਸੂਬੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਮਿਲੀ 51 ਲੱਖ ਰੁਪਏ ਦੀ ਇਨਾਮੀ ਰਾਸ਼ੀ

Ad Position 21
No active advertisement
ਅਜੀਤ ਡੈਸਕ 10-06-2026
ਫ਼ਤਿਹਾਬਾਦ, 9 ਜੂਨ (ਹਰਬੰਸ ਸਿੰਘ ਮੰਡੇਰ)- ਮੁੱਖ ਮੰਤਰੀ ਜਾਗਿ੍ਤ ਗ੍ਰਾਮ ਪੁਰਸਕਾਰ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਪਿੰਡ ਪੰਚਾਇਤਾਂ ਨੇ ਰਾਜ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | 5 ਹਜ਼ਾਰ ਤੋਂ ਵੱਧ ਆਬਾਦੀ ਵਾਲੀਆਂ ਪਿੰਡ ਪੰਚਾਇਤਾਂ ਦੀ ਸ਼ੇ੍ਰਣੀ 'ਚ ਪਿੰਡ ਜਾਂਡਲੀ ਕਲਾਂ ਨੇ ਰਾਜ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਪੰਚਕੂਲਾ ਵਿਖੇ ਕਰਵਾਏ ਰਾਜ ਪੱਧਰੀ ਪੁਰਸਕਾਰ ਸਮਾਗਮ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੇਤੂ ਪੰਚਾਇਤਾਂ ਦੇ ਸਰਪੰਚਾਂ ਨੂੰ ਸਨਮਾਨਿਤ ਕਰਦਿਆਂ ਇਨਾਮੀ ਚੈੱਕ ਭੇਟ ਕੀਤੇ | ਪਹਿਲੇ ਸਥਾਨ 'ਤੇ ਰਹਿਣ ਵਾਲੀ ਗ੍ਰਾਮ ਪੰਚਾਇਤ ਜਾਂਡਲੀ ਕਲਾਂ ਨੂੰ 51 ਲੱਖ ਰੁਪਏ ਦਾ ਇਨਾਮ ਮਿਲਿਆ ਜਦਕਿ ਨਾਗਪੁਰ ਬਲਾਕ ਦੇ ਜੱਲੋਪੁਰ ਪਿੰਡ ਨੂੰ 31 ਲੱਖ ਰੁਪਏ ਅਤੇ ਭੱਟੂ ਕਲਾਂ ਬਲਾਕ ਦੀ ਗਦਲੀ ਗ੍ਰਾਮ ਪੰਚਾਇਤ ਨੂੰ 21 ਲੱਖ ਰੁਪਏ ਮਿਲੇ | ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਪੰਚਾਇਤਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਰਪੰਚਾਂ, ਪੰਚਾਂ, ਪਿੰਡ ਸਕੱਤਰਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਜਾਂਡਲੀ ਕਲਾਂ ਦਾ ਸੂਬੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਪੂਰੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ | ਇਸ ਤੋਂ ਇਲਾਵਾ ਜੱਲੋਪੁਰ ਅਤੇ ਗਦਲੀ ਪੰਚਾਇਤਾਂ ਦਾ ਆਪਣੇ-ਆਪਣੇ ਵਰਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪੁਰਸਕਾਰ ਪ੍ਰਾਪਤ ਕਰਨਾ ਦਰਸਾਉਂਦਾ ਹੈ ਕਿ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੇ ਖੇਤਰਾਂ 'ਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਜਾਗਿ੍ਤ ਗ੍ਰਾਮ ਪੁਰਸਕਾਰ ਪੰਚਾਇਤਾਂ 'ਚ ਸਿਹਤਮੰਦ ਮੁਕਾਬਲੇਬਾਜ਼ੀ ਨੂੰ ਪ੍ਰੇਰਿਤ ਕਰਦਾ ਹੈ ਅਤੇ ਪਿੰਡਾਂ ਨੂੰ ਸਵੈ-ਨਿਰਭਰ, ਸਾਫ਼, ਖ਼ੁਸ਼ਹਾਲ ਅਤੇ ਆਧੁਨਿਕ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜ਼ਿਲ੍ਹੇ ਦੀਆਂ ਹੋਰ ਪੰਚਾਇਤਾਂ ਵੀ ਉਕਤ ਪੰਚਾਇਤਾਂ ਤੋਂ ਪ੍ਰੇਰਨਾ ਲੈਣਗੀਆਂ ਅਤੇ ਵਿਕਾਸ ਕਾਰਜਾਂ 'ਚ ਨਵੇਂ ਮੀਲ ਪੱਥਰ ਸਥਾਪਿਤ ਕਰਨਗੀਆਂ | ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਇਹ ਪੁਰਸਕਾਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਬਿਹਤਰ ਕੰਮ ਕਰਨ ਲਈ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤਾਂ ਦੀ ਚੋਣ 100-ਪੁਆਇੰਟ ਮੁਲਾਂਕਣ ਪ੍ਰਣਾਲੀ ਦੇ ਆਧਾਰ 'ਤੇ ਵੱਖ-ਵੱਖ ਵਿਕਾਸ ਮਾਪਦੰਡਾਂ ਦੇ ਆਧਾਰ 'ਤੇ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ-ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਉੱਜਵਲਾ ਲਾਭਪਾਤਰੀਆਂ ਨੂੰ ਰਾਹਤ ਤੋਂ ਵਾਂਝਾ ਕਰਨਾ ਗ਼ਰੀਬਾਂ ਦੀਆਂ ਰਸੋਈਆਂ 'ਤੇ ਹਮਲਾ-ਨਿਸ਼ਾਨ ਸਿੰਘ
Ad Position 24