29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ-ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ

Ad Position 21
No active advertisement
ਅਜੀਤ ਡੈਸਕ 10-06-2026
ਯਮੁਨਾਨਗਰ, 9 ਜੂਨ (ਗੁਰਦਿਆਲ ਸਿੰਘ ਨਿਮਰ)-ਵਾਹਨ ਚੋਰੀ ਰੋਕੂ ਸੈੱਲ ਵਲੋਂ ਅੱਠ ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਦੋ ਮੋਟਰਸਾਈਕਲ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈੱਲ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਚੋਰੀ ਹੋਏ ਮੋਟਰਸਾਈਕਲਾਂ ਨਾਲ ਕਲਾਨੌਰ ਰਾਹੀਂ ਉੱਤਰ ਪ੍ਰਦੇਸ਼ ਵੱਲ ਜਾ ਰਹੇ ਹਨ | ਇਸ ਜਾਣਕਾਰੀ ਦੇ ਆਧਾਰ 'ਤੇ ਸੈੱਲ ਦੀ ਇਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਦੌਰਾਨ ਥੋੜ੍ਹੀ ਦੇਰ ਬਾਅਦ ਦੋ ਨੌਜਵਾਨ ਮੋਟਰਸਾਈਕਲ 'ਤੇ ਆਉਂਦੇ ਵੇਖੇ ਗਏ, ਜਿਨ੍ਹਾਂ ਨੂੰ ਟੀਮ ਵਲੋਂ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਉਨ੍ਹਾਂ ਦੀ ਪਛਾਣ ਨਿਤਿਨ ਉਰਫ਼ ਜਾਨੂ ਪੁੱਤਰ ਭੁਪਿੰਦਰ ਅਤੇ ਆਦੇਸ਼ ਪਾਟਿਲ ਉਰਫ਼ ਚੀਕੂ ਪੁੱਤਰ ਸੁਸ਼ੀਲ ਵਜੋਂ ਹੋਈ, ਜੋ ਸਹਾਰਨਪੁਰ ਜ਼ਿਲ੍ਹੇ ਦੇ ਸ਼ਾਹਪੁਰ ਪਿੰਡ ਦੇ ਰਹਿਣ ਵਾਲੇ ਸਨ | ਮੁਲਜ਼ਮਾਂ ਨੇ 20 ਮਈ ਨੂੰ ਬਾਰੀ ਮਾਜਰਾ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 8 ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਮੁਲਜ਼ਮਾਂ ਨੇ 2 ਮਾਰਚ, 4 ਮਈ ਅਤੇ 26 ਫਰਵਰੀ ਨੂੰ ਸਿਵਲ ਹਸਪਤਾਲ ਯਮੁਨਾਨਗਰ ਦੇ ਬਾਹਰੋਂ ਯਮੁਨਾਨਗਰ ਸਿਟੀ ਥਾਣਾ ਖੇਤਰ ਤੋਂ ਮੋਟਰਸਾਈਕਲ ਚੋਰੀ ਕੀਤੇ ਸਨ | ਉਨ੍ਹਾਂ ਕੋਲੋਂ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ | ਸੈੱਲ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ 'ਤੇ ਚੋਰੀ ਦੇ ਪੰਜ-ਪੰਜ ਮਾਮਲੇ ਦਰਜ ਹਨ, ਜੋ ਅਦਾਲਤ ਵਿਚ ਵਿਚਾਰ ਅਧੀਨ ਹਨ |
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਵੀਸ਼ਰ ਢਾਡੀ ਸਹਿਤ ਸਭਾ ਦੀ ਮੀਟਿੰਗ ਅਗਲੀ ਖ਼ਬਰ ਜਾਂਡਲੀ ਕਲਾਂ ਨੂੰ ਸੂਬੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਮਿਲੀ 51 ਲੱਖ ਰੁਪਏ ਦੀ ਇਨਾਮੀ ਰਾਸ਼ੀ
Ad Position 24