05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

10 ਰੋਜ਼ਾ ਗੁਰਮਤਿ ਅਤੇ ਗੁਰਮੁਖੀ ਸਿਖਲਾਈ ਸਮਰ ਕੈਂਪ ਸਮਾਪਤ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਬੇਅੰਤ ਕੌਰ ਮੰਡੇਰ <br/> 11-06-2026
ਰਤੀਆ, 10 ਜੂਨ (ਬੇਅੰਤ ਕੌਰ ਮੰਡੇਰ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਪ੍ਰਬੰਧਕ ਕਮੇਟੀ ਦੁਆਰਾ ਸਾਂਝੇ ਤੌਰ 'ਤੇ ਲਗਾਏ 10-ਰੋਜ਼ਾ ਗੁਰਮਤਿ ਅਤੇ ਗੁਰਮੁਖੀ ਸਿਖਲਾਈ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਵਾਹਿਗੁਰੂ ਮੰਤਰ, ਮੂਲ ਮੰਤਰ ਅਤੇ ਸ਼ਬਦ ਗਾਇਨ ਨਾਲ ਹੋਈ | ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਕੌਰ, ਇੰਚਾਰਜ ਸੁਖਵਿੰਦਰ ਸਿੰਘ, ਹਰਪਾਲ ਸਿੰਘ ਅਹਿਰਵਾਂ ਅਤੇ ਟੀਮ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਅਤੇ ਗੁਰਮੇਲ ਸਿੰਘ ਨੇ ਪ੍ਰੋਗਰਾਮ 'ਚ ਹਿੱਸਾ ਲਿਆ | ਹੈਪੀ ਸਿੰਘ ਸੇਠੀ ਅਤੇ ਕੰਚਨ ਰਾਣੀ ਨੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਿਆਂ ਸੰਗਤਾਂ ਨੂੰ ਕੈਂਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਕੈਂਪ ਦੇ ਆਖ਼ਰੀ ਦਿਨ ਮਿਸ਼ਨ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਸਮੇਂ-ਸਮੇਂ 'ਤੇ ਹਰਿਆਣਾ 'ਚ ਗੁਰਮਤਿ ਪ੍ਰੋਗਰਾਮ ਕਰਵਾਉਂਦਾ ਹੈ ਪਰ ਇਸ ਵੇਲੇ ਗਰਮੀਆਂ ਦਾ ਕੈਂਪ ਛੁੱਟੀਆਂ ਦੌਰਾਨ ਕੀਤਾ ਗਿਆ, 'ਚ ਮਿਸ਼ਨ ਦੇ ਪ੍ਰਚਾਰਕਾਂ ਅਤੇ ਗੁਰਦੁਆਰਾ ਕਮੇਟੀਆਂ ਵਲੋਂ ਸਰਗਰਮੀ ਨਾਲ ਸਹਿਯੋਗ ਦਿੱਤਾ ਗਿਆ | ਸ੍ਰੀ ਗੁਰੂ ਰਾਮਦਾਸ ਲੰਗਰ ਕਮੇਟੀ ਦੇ ਖ਼ਜ਼ਾਨਚੀ ਹਰਪਾਲ ਸਿੰਘ ਅਹਿਰਵਾਂ ਨੇ ਕੈਂਪ ਦੀ ਪ੍ਰਸ਼ੰਸਾ ਕਰਦਿਆਂ ਸੁਝਾਅ ਦਿੱਤਾ ਕਿ ਭਵਿੱਖ 'ਚ ਇਸ ਖੇਤਰ 'ਚ ਗਤੀਵਿਧੀਆਂ ਨੂੰ ਵੱਡੇ ਪੱਧਰ 'ਤੇ ਵਧਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਅਤੇ ਸਭਿਆਚਾਰ ਨਾਲ ਜੋੜਨ ਲਈ ਜ਼ਰੂਰੀ ਹਨ | ਇਸ ਦੌਰਾਨ ਕੈਂਪ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਤਰਲੋਚਨ ਸਿੰਘ ਰੁਪਾਲ, ਸਵਰਨ ਸਿੰਘ, ਬਲਰਾਜ ਸਿੰਘ, ਦੀਦਾਰ ਸਿੰਘ, ਸੁਰੇਂਦਰ ਸਿੰਘ, ਅਮਰੀਕ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਮਲਕੀਤ ਸਿੰਘ, ਗੁਰਸ਼ਰਨ ਸਿੰਘ, ਮੋਹਨ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 4 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਗੇਟ ਬੰਦ ਕਰਨ ਦੀ ਚਿਤਾਵਨੀ ਤੋਂ ਬਾਅਦ ਜਾਗੇ ਅਧਿਕਾਰੀ, ਧਰਨੇ 'ਚ ਪੁੱਜੇ ਐਕਸੀਅਨ ਝੁਲਸਾਉਂਦੀ ਗਰਮੀ 'ਚ 50 ਤੋਂ 80 ਸਾ...
Ad Position 24