03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰਤੀਆ ਵਿਖੇ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ <br/>

Ad Position 21
No active advertisement
ਕੈਂਪ ਦੇ ਦੌਰਾਨ ਸਹਿਯੋਗ ਦੇਣ ਵਾਲੇ ਪਤਵੰਤਿਆਂ ਦਾ ਕੈਂਪ ਦੀ ਸਮਾਪਤੀ ਮੌਕੇ ਸਨਮਾਨ ਕਰਦੇ ਹੋਏ ਸੁਖਵਿੰਦਰ ਸਿੰਘ | ਤਸਵੀਰ : ਗੁਰਮੀਤ ਸਿੰਘ ਸੱਗੂ <br/> 11-06-2026
ਕਰਨਾਲ, 10 ਜੂਨ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਸਹਿਯੋਗ ਨਾਲ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਰਤੀਆ ਜ਼ਿਲ੍ਹਾ ਫ਼ਤਿਹਾਬਾਦ ਵਿਖੇ ਬੱਚਿਆਂ ਲਈ 10 ਰੋਜ਼ਾ ਗੁਰਮੱੁਖੀ ਸਿੱਖਿਆ ਅਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਸੀ, ਜੋ ਕਿ ਅੱਜ ਸਮਾਪਤ ਹੋ ਗਿਆ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪ੍ਰਚਾਰਕ ਭਾਈ ਮਨਿੰਦਰਜੀਤ ਸਿੰਘ ਈਨਾਖੇੜਾ ਵਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮੁੱਖੀ ਅਤੇ ਗੁਰ-ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਗਈ | ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਵਿੰਦਰ ਸਿੰਘ ਇੰਚਾਰਜ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ 'ਚ ਸੁਖਵਿੰਦਰ ਸਿੰਘ ਨੇ ਸਹਿਯੋਗ ਦੇਣ ਬਦਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਇਨ੍ਹਾਂ ਦੀ ਸੰਭਾਲ ਸਾਡਾ ਪਹਿਲਾ ਫਰਜ਼ ਹੈ | ਗੁਰਮਤਿ ਦੀ ਸਿੱਖਿਆ ਨਾਲ ਹੀ ਬੱਚੇ ਨਸ਼ਿਆਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਦੇ ਹਨ | ਇਸ ਮੌਕੇ ਹਰਪਾਲ ਸਿੰਘ ਅਹਿਰਵਾਂ ਸੀਨੀਅਰ ਮੀਤ ਪ੍ਰਧਾਨ ਹਰਿਆਣਾ ਸਿੱਖ ਪੰਥਕ ਦਲ, ਕਾਕਾ ਸਿੰਘ ਲਧੂਵਾਸ, ਗੁਰਮੇਜ ਸਿੰਘ ਖ਼ਾਲਸਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ, ਉਪ ਪ੍ਰਧਾਨ ਮੇਜਰ ਸਿੰਘ, ਸਕੱਤਰ ਅਵਤਾਰ ਸਿੰਘ, ਐਡਵੋਕੇਟ ਤਰਲੋਚਨ ਸਿੰਘ, ਗੁਰਮੀਤ ਸਿੰਘ, ਬਲਰਾਜ ਸਿੰਘ, ਲਖਵਿੰਦਰ ਸਿੰਘ, ਸੁਖਚੈਨ ਸਿੰਘ, ਪਿੰਕੂ ਸਿੰਘ, ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ, ਭਾਈ ਦੀਦਾਰ ਸਿੰਘ ਹਜ਼ੂਰੀ ਰਾਗੀ, ਜਸਬੀਰ ਸਿੰਘ ਤੇ ਸ਼ੇਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰੀਬ 4.5 ਕਰੋੜ ਕੀਮਤ ਦੀ 88 ਕਿਲੋ ਤੋਂ ਅਫ਼ੀਮ ਫੜੀ, ਟਰੱਕ ਡਰਾਈਵਰ ਗਿ੍ਫ਼ਤਾਰ ਅਫ਼ੀਮ ਦੀ ਖੇਪ ਸਿਲੀਗੁੜੀ ਤੋਂ ਲਿਆਂਦੀ... ਅਗਲੀ ਖ਼ਬਰ ਨਾਰਾਇਣਗੜ੍ਹ ਵਿਖੇ ਮਾਨਸੂਨ ਤੋਂ ਪਹਿਲਾਂ ਨਾਲਿਆਂ ਦੀ ਸਫਾਈ ਬਾਰੇ ਕੌਂਸਲਰ ਨਰਿੰਦਰ ਦੇਵ ਸ਼ਰਮਾ ਨੇ ਐਸ. ਡੀ. ਐਮ. ਨੂੰ ਸ...
Ad Position 24