03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜ਼ਿਲ੍ਹਾ ਭਾਜਪਾ ਆਗੂਆਂ ਨੇ ਹਵਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ <br/>

Ad Position 21
No active advertisement
ਅਜੀਤ ਡੈਸਕ 11-06-2026
ਯਮੁਨਾਨਗਰ, 10 ਜੂਨ (ਗੁਰਦਿਆਲ ਸਿੰਘ ਨਿਮਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 12 ਸਾਲ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ | ਇਸ ਤੋਂ ਪਹਿਲਾਂ ਕਿਸੇ ਵੀ ਪ੍ਰਧਾਨ ਮੰਤਰੀ ਨੇ ਕਦੇ ਵੀ 12 ਸਾਲ ਦਾ ਕਾਰਜਕਾਲ ਪੂਰਾ ਨਹੀਂ ਕੀਤਾ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਯਮੁਨਾਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਇਤਿਹਾਸਕ ਪ੍ਰਾਪਤੀ ਦੇ ਸ਼ੁਭ ਮੌਕੇ ਪ੍ਰਧਾਨ ਮੰਤਰੀ ਦੀ ਸਰਕਾਰ ਦੇ ਸੇਵਾ, ਸੁਸ਼ਾਸਨ ਅਤੇ ਦਿ੍ੜ ਇਰਾਦੇ ਦੇ 12 ਸੁਨਹਿਰੀ ਸਾਲਾਂ ਨੂੰ ਯਾਦ ਕਰਦੇ ਹੋਏ ਯਮੁਨਾਨਗਰ ਭਾਜਪਾ ਸੰਗਠਨ ਦੇ ਮੈਂਬਰਾਂ ਨੇ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ, ਵਿਧਾਇਕ ਘਨਸ਼ਿਆਮ ਅਰੋੜਾ ਤੇ ਪ੍ਰਮੁੱਖ ਭਾਜਪਾ ਅਧਿਕਾਰੀਆਂ ਅਤੇ ਵਰਕਰਾਂ ਦੇ ਨਾਲ ਹਵਨ ਪੂਜਾ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਚੰਗੀ ਸਿਹਤ ਤੇ ਲੰਬੀ ਉਮਰ ਲਈ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ, ਲੰਬੀ ਉਮਰ ਅਤੇ ਨਿਰੰਤਰ ਊਰਜਾ ਪ੍ਰਦਾਨ ਕਰੇ ਤਾਂ ਜੋ ਉਨ੍ਹਾਂ ਦੀ ਅਗਵਾਈ ਹੇਠ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੋਰ ਤੇਜ਼ੀ ਨਾਲ ਸਾਕਾਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਨੁਸ਼ਾਸਨ, ਅਣਥੱਕ ਮਿਹਨਤ, ਸਾਦਗੀ ਅਤੇ ਜਨਤਕ ਜੀਵਨ 'ਚ ਰਾਸ਼ਟਰ ਪ੍ਰਤੀ ਪੂਰਾ ਸਮਰਪਣ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ |

Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਦੇ ਹਿਸਾਰ ਰੋਡ 'ਤੇ ਨਮਕ ਨਾਲ ਭਰਿਆ ਟਰਾਲਾ ਪਲਟਿਆ, ਡਰਾਈਵਰ ਜ਼ਖ਼ਮੀ <br/> ਅਗਲੀ ਖ਼ਬਰ ਕਰੀਬ 4.5 ਕਰੋੜ ਕੀਮਤ ਦੀ 88 ਕਿਲੋ ਤੋਂ ਅਫ਼ੀਮ ਫੜੀ, ਟਰੱਕ ਡਰਾਈਵਰ ਗਿ੍ਫ਼ਤਾਰ ਅਫ਼ੀਮ ਦੀ ਖੇਪ ਸਿਲੀਗੁੜੀ ਤੋਂ ਲਿਆਂਦੀ...
Ad Position 24