02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਮਿੰਨੀ ਸਕੱਤਰੇਤ ਵਿੱਚ ਸਥਾਪਤ ਹੈਲਪ ਡੈਸਕ ਦੀ ਕੀਤੀ ਜਾਂਚ

Ad Position 21
No active advertisement
ਅਜੀਤ ਡੈਸਕ 11-06-2026
ਟੋਹਾਣਾ, 10 ਜੂਨ (ਮਨਜੀਤ ਸਿੰਘ)- ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਬੁੱਧਵਾਰ ਨੂੰ ਮਿੰਨੀ ਸਕੱਤਰੇਤ ਟੋਹਾਣਾ ਵਿਖੇ ਆਮ ਲੋਕਾਂ ਨੂੰ ਸਰਲ, ਪਾਰਦਰਸ਼ੀ ਅਤੇ ਪਹੰੁਚਣਯੋਗ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਗਏ ਹੈਲਪ ਡੈਸਕ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਉੱਥੇ ਚੱਲ ਰਹੇ ਕੰਮ ਅਤੇ ਸਹੂਲਤਾਂ ਦਾ ਜਾਇਜ਼ਾ ਵੀ ਲਿਆ | ਐਸ.ਡੀ.ਐਮ. ਆਕਾਸ਼ ਸ਼ਰਮਾ ਨੇ ਹੈਲਪ ਡੈਸਕ 'ਤੇ ਤਾਇਨਾਤ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਉੱਥੇ ਆਉਣ ਵਾਲੇ ਸਾਰੇ ਨਾਗਰਿਕਾਂ ਨਾਲ ਨਿਮਰਤਾ ਅਤੇ ਸਹਿਯੋਗ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਆਨਲਾਈਨ ਕੀਤੀਆਂ ਜਾਣ ਅਤੇ ਜ਼ਰੂਰੀ ਦਸਤਾਵੇਜ਼ਾਂ ਦੇ ਨਾਲ ਉਨ੍ਹਾਂ ਦੀਆਂ ਫਾਈਲਾਂ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇ | ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਅਰਜ਼ੀਆਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਦਰਜ ਕੀਤੀਆਂ ਜਾਣ ਅਤੇ ਸਬੰਧਿਤ ਵਿਭਾਗਾਂ ਨੂੰ ਭੇਜੀਆਂ ਜਾਣ ਅਤੇ ਉਨ੍ਹਾਂ ਦੀ ਪ੍ਰਗਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਮਿਲ ਸਕਣ | ਨਿਰੀਖਣ ਦੌਰਾਨ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਹੈਲਪ ਡੈਸਕ 'ਤੇ ਆਏ ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡ ਬੈਕ ਲਈ | ਨਾਗਰਿਕਾਂ ਨੇ ਹੈਲਪ ਡੈਸਕ 'ਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਇਸ ਨੰੂ ਇੱਕ ਲਾਭਦਾਇਕ ਪਹਿਲਕਦਮੀ ਦੱਸਿਆ | ਇਸ ਮੌਕੇ ਐਸ.ਡੀ.ਐਮ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਰਕਾਰੀ ਸਕੀਮਾਂ, ਆਨਲਾਈਨ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਨ ਕਾਰਜਾਂ ਲਈ ਸ਼ੁਰੂ ਕੀਤੀ ਗਈ ਇਸ ਮੁਫ਼ਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਉਨ੍ਹਾਂ ਦਾ ਕੰਮ ਸਰਲ, ਪਾਰਦਰਸ਼ੀ ਅਤੇ ਸਮੇਂ ਸਿਰ ਪੂਰਾ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੇ ਉਪ ਪ੍ਰਧਾਨ ਸੁਮਨ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਦੇ ਨਾਗਰਿਕਾਂ ਦੀਆਂ ਸੁਣੀਆਂ... ਅਗਲੀ ਖ਼ਬਰ ਨਾਬਾਲਗ ਨੂੰ ਸਕੂਟਰ-ਗੱਡੀ ਚਲਾਉਣ ਦੇਣ ਤੋਂ ਗੁਰੇਜ਼ ਕਰਨ 'ਬੱਚਿਆਂ ਦੇ ਮਾਪੇ'- ਕਰਮਸਰ
Ad Position 24